ਜਲੰਧਰ : ਹਿਮਾਚਲ ਦੇ ਚਿੰਤਪੁਰਨੀ ਮੰਦਰ ਦੇ ਪੁਜਾਰੀਆਂ ਨੂੰ ਲੈ ਕੇ ਜਲੰਧਰ ਦੇ ਨਕੋਦਰ ਵਿਚ ਬਾਬਾ ਮੁਰਾਦ ਸ਼ਾਹ ਦੇ ਮੇਲੇ ਵਿਚ ਵਿਵਾਦਿਤ ਬਿਆਨ ਦੇਣ ਵਾਲੇ ਸੂਫੀ ਗਾਇਕ ਮਾਸਟਰ ਸਲੀਮ ਖਿਲਾਫ ਗੁਰਾਇਆ ਥਾਣੇ ਵਿਚ ਪਹਿਲੀ ਐੱਫ.ਆਈ.ਆਰ ਦਰਜ ਕੀਤੀ ਗਈ ਹੈ। ਹਿੰਦੂ ਸੰਗਠਨਾਂ ਅਤੇ ਸਿ਼ਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਵਿਰੋਧ ਤੋਂ ਬਾਅਦ ਪੁਲਿਸ ਨੇ ਇਹ ਐੱਫ.ਆਈ.ਆਰ. ਦਰਜ ਕੀਤੀ ਹੈ।
ਮਾਸਟਰ ਸਲੀਮ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 295ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਸਿ਼ਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਮੈਂਬਰਾਂ ਨੇ ਪ੍ਰੈੱਸ ਕਾਨਫਰੰਸ ਵਿਚ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੇ ਮਾਸਟਰ ਸਲੀਮ ਖਿਲਾਫ ਧਰਨਾ ਦਿੱਤਾ ਸੀ ਪਰ ਪੁਲਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਭਰੋਸਾ ਦਿੱਤਾ ਕਿ ਮਾਸਟਰ ਸਲੀਮ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਸ ਦੀ ਸਿ਼ਕਾਇਤ ਦੇ ਆਧਾਰ `ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਕਾਰਨ ਅਸੀਂ ਕੱਲ੍ਹ ਆਪਣਾ ਧਰਨਾ ਰੱਦ ਕਰ ਦਿੱਤਾ ਸੀ।