ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਗੱਤਕੇ ਨੂੰ ਵਿਸ਼ਵ ਭਰ ਵਿੱਚ ਅੱਗੇ ਵਧਾਉਣ ਦਾ ਅਹਿਦ

ਲੰਡਨ/ਚੰਡੀਗੜ੍ਹ: ਵਿਸ਼ਵ ਭਰ ਵਿੱਚ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਪ੍ਰਫੁੱਲਤ ਕਰਨਪ੍ਰਚਾਰ-ਪਸਾਰ ਅਤੇ ਸੰਭਾਲਣ ਦੇ ਉਦੇਸ਼ ਨਾਲ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ (ਕੌਮਾਂਤਰੀ ਸਿੱਖ ਸਸ਼ਤਰ ਵਿੱਦਿਆ ਕੌਂਸਲ) ਨੇ ਹੇਜ਼ਲੰਡਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਇਸ ਖੇਡ ਦੇ ਗਤੀਸ਼ੀਲ ਵਿਕਾਸ ਅਤੇ ਵਿਸਥਾਰ ਕਰਨ ਦਾ ਫੈਸਲਾ ਲਿਆ।

ਇਹ ਮੀਟਿੰਗ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲਸਟੇਟ ਐਵਾਰਡੀਦੀ ਪ੍ਰਧਾਨਗੀ ਹੇਠ ਹੋਈਜਿਸ ਵਿੱਚ ਗੱਤਕਾ ਖੇਡ ਦੇ ਖੇਤਰ ਵਿੱਚ ਹੁਣ ਤੱਕ ਹੋਈ ਤਰੱਕੀ ਬਾਰੇ ਚਾਨਣਾ ਪਾਇਆ ਅਤੇ ਭਵਿੱਖ ਦੀਆਂ ਯੋਜਨਾਵਾਂ ਵੀ ਹਾਜ਼ਰੀਨ ਨਾਲ ਸਾਂਝੀਆਂ ਕੀਤੀਆਂ। ਹਰਜੀਤ ਸਿੰਘ ਗਰੇਵਾਲਜੋ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਵੀ ਹਨਨੇ ਦੱਸਿਆ ਕਿ ਗੱਤਕਾ ਸੋਟੀ ਦੀ ਖੇਡ ਨੂੰ ਪੜਾਅਵਾਰ ਏਸ਼ੀਅਨ ਖੇਡਾਂਰਾਸ਼ਟਰਮੰਡਲ ਖੇਡਾਂ ਅਤੇ ਉਸ ਤੋਂ ਬਾਅਦ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਇਆ ਜਾਵੇਗਾ।

ਇਸ ਮੌਕੇ ਸਰਬਜੀਤ ਸਿੰਘ ਗਰੇਵਾਲ ਸੇਫ਼ਟੈਕ ਸਿਸਟਮਜ਼ ਲਿਮਟਿਡਪ੍ਰਤਾਪ ਸਿੰਘ ਮੋਮੀਕੇਵਲ ਸਿੰਘ ਰੰਧਾਵਾਅਮਰੀਕ ਸਿੰਘ ਸਿੱਧੂਗੁਰਮੀਤ ਸਿੰਘ ਹੰਜਰਾਹਰਵਿੰਦਰ ਸਿੰਘ ਗਰੇਵਾਲਰਜਿੰਦਰ ਸਿੰਘ ਥਿੰਦਗੁਰਤੇਜ ਸਿੰਘ ਯੂ.ਕੇ ਬਿਲਡਰਪਲਵਿੰਦਰ ਸਿੰਘ ਕੁਲਚਾ ਐਕਸਪ੍ਰੈਸਸੁਖਜੀਵਨ ਸਿੰਘ ਸੋਢੀਰੁਪਿੰਦਰ ਸਿੰਘਗੁਰਪ੍ਰੀਤ ਸਿੰਘਜਸਵੰਤ ਸਿੰਘ ਗਰੇਵਾਲ ਅਤੇ ਬਲਵੰਤ ਸਿੰਘ ਗਰੇਵਾਲ ਆਦਿ ਇਸ ਮੀਟਿੰਗ ਵਿੱਚ ਹਾਜ਼ਰ ਸਨ।

ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਯੂਕੇ ਚੈਪਟਰ ਦੇ ਡਾਇਰੈਕਟਰ ਸਰਬਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਇੰਗਲੈਂਡ ਵਿੱਚ ਪਿਛਲੇ 12 ਸਾਲਾਂ ਤੋਂ ਗੱਤਕਾ ਫੈਡਰੇਸ਼ਨ ਯੂਕੇ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਅਗਵਾਈ ਵਿੱਚ ਗੱਤਕਾ ਖੇਡ ਨੇ ਬਹੁਤ ਬੁਲੰਦੀਆਂ ਹਾਸਲ ਕੀਤੀਆਂ ਹਨ ਅਤੇ ਹਰ ਸਾਲ ਨੈਸ਼ਨਲ ਪੱਧਰ ਦੇ ਗੱਤਕਾ ਮੁਕਾਬਲੇ ਕਰਵਾਏ ਜਾਂਦੇ ਰਹੇ ਹਨ। ਉਨ੍ਹਾਂ ਹਾਲ ਹੀ ਵਿੱਚ ਹੇਜ਼ਲੰਡਨ ਵਿਖੇ ਹੋਏ 9ਵੇਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿੱਪ ਦੀ ਸਫਲਤਾ ਲਈ ਸਾਰਿਆਂ ਨੂੰ ਵਧਾਈ ਦਿੱਤੀ।

ਇਸ ਮੌਕੇ ਸਰਬਜੀਤ ਸਿੰਘ ਗਰੇਵਾਲ ਅਤੇ ਸਮੂਹ ਹਾਜ਼ਰੀਨ ਨੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੂੰ ਤਨੋਮਨੋਧਨੋ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਅਗਲੇ ਸਾਲ ਇੰਗਲੈਂਡ ਵਿਖੇ ਹੋਣ ਵਾਲੀ ਦਸਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਨੂੰ ਸਫਲ ਬਣਾਉਣ ਦਾ ਫੈਸਲਾ ਕੀਤਾ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...