ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਪੜ੍ਹਨ ਜਾਂ ਰੋਜ਼ੀ-ਰੋਟੀ ਕਮਾਉਣ ਜਾਂਦੇ ਹਨ। ਉਨ੍ਹਾਂ ਦੇ ਮਾਪੇ ਵੀ ਲੱਖਾਂ ਰੁਪਏ ਖਰਚ ਕੇ ਆਪਣੇ ਪੁੱਤ ਨੂੰ ਵਿਦੇਸ਼ ਭੇਜ ਦਿੰਦੇ ਹਨ। ਨੌਜਵਾਨਾਂ ਦਾ ਸੁਪਨਾ ਹੁੰਦਾ ਹੈ ਕਿ ਚੰਗਾ ਕਮਾ ਕੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਪਰ ਕਈ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸ ਉਨ੍ਹਾਂ ਦੇ ਸਾਰੇ ਸੁਪਨੇ ਖਤਮ ਹੋ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਕਸਬਾ ਮਹਿਲਾ ਅਧੀਨ ਪੈਂਦੇ ਪਿੰਡ ਪੱਲਾ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਨੌਜਵਾਨ ਦੀ ਵਿਦੇਸ਼ ਵਿਚ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਰੋਜ਼ੀ-ਰੋਟੀ ਕਮਾਉਣ ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਜੋਂ ਹੋਈ ਹੈ। ਕੁਲਦੀਪ ਅਜੇ ਪਿਛਲੇ ਸਾਲ ਹੀ ਵਿਦੇਸ਼ ਗਿਆ ਸੀ।