ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਨਿਸ਼ਾਨਾ ਸਾਧਦਿਆਂ ਹੈ। CM ਮਾਨ ਨੇ ਕਿਹਾ ਕਿ ਉਹ ਪੰਜਾਬ ਦੇ 3 ਕਰੋੜ ਲੋਕਾਂ ਦੇ ਨੁਮਾਇੰਦੇ ਹਨ ਅਤੇ ਪ੍ਰਤਾਪ ਬਾਜਵਾ ਵਾਂਗ ਕੁਰਸੀ ਦੇ ਤਿਕੜਮਬਾਜ਼ ਨਹੀਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਅਤੇ ਕਿਹਾ ਕਿ “ਪ੍ਰਤਾਪ ਬਾਜਵਾ (ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ?? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ.. ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ.. ਜੇ ਹਿੰਮਤ ਹੈ ਤਾਂ ਹਾਈ ਕਮਾਂਡ ਨਾਲ ਗੱਲ ਕਰੋ।”