ਡੇਟਨ ,ਓਹਾਇਓ ,ਯੂ ਐਸ ਏ  ਦੇ  ਗੁਰੂ ਘਰ ਵਿਚ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ

ਡੇਟਨ, ਓਹਾਇਓ ਯੂ ਐਸ ਏ  :-:ਡੇਟਨ ਯੂਥ ਕਲੱਬ ਵੱਲੋਂ  ਚੌਥਾ ਸਾਲਾਨਾ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਬੱਚਿਆਂ ਨੇ ਸ਼ਬਦ ਕੀਰਤਨ ਗਾਇਣ ਕੀਤਾ। ਗੁਰਦੁਆਰੇ ਦੇ ਗ੍ਰੰਥੀ ਭਾਈ ਹੇਮ ਸਿੰਘ ਤੇ ਭਾਈ ਪ੍ਰੇਮ ਸਿੰਘ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਸ਼ੇਖ ਫ਼ਰੀਦ  ਜੀ  ਦੇ ਜੀਵਨ ‘ਤੇ ਚਾਨਣਾ ਪਾਇਆ।  ਸ਼ੇਖ ਫ਼ਰੀਦ ਜੀ ਦਾ ਜਨਮ 1173 ਈ. ਵਿੱਚ ਸ਼ੇਖ ਜਮਾਲੁਦੀਨ ਸੁਲੇਮਾਨ ਘਰ ਮੁਲਤਾਨ ਨੇੜੇ ਕੋਠੇਵਾਲ ਵਿਖੇ ਹੋਇਆ। ਉਨ੍ਹਾਂ ਦੀ ਮਾਤਾ ਜੀ ਦਾ ਨਾਂ ‘ਕਰਸੂਮ ਬੀਬੀ ਸੀ’। ਸ਼ੇਖ ਫ਼ਰੀਦ ਜੀ 92 ਸਾਲ ਦੀ ਉਮਰ ਭੋਗ ਕੇ 1265 ਈ. ਵਿੱਚ ਅਕਾਲ ਚਲਾਣਾ ਕਰ ਗਏ। ਸ਼ੇਖ ਫਰੀਦ ਜੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ‘ਸਲੋਕ ਸ਼ੇਖ ਫ਼ਰੀਦ ਦੇ’ ਸਿਰਲੇਖ ਹੇਠ 130 ਸਲੋਕ ਦਰਜ ਹਨ ਜਿਨ੍ਹਾਂ ਵਿੱਚ 112 ‘ਸਲੋਕ’ ਸ਼ੇਖ ਫ਼ਰੀਦ ਜੀ ਦੇ ਹਨ ਬਾਕੀ 18 ਗੁਰੂ ਸਾਹਿਬਾਨ ਦੇ ਹਨ।ਇਸ ਤਿੰਨ ਦਿਨਾਂ ਦੇ  ਸਮਾਗਮਾਂ ਵਿਚ  ਗੁਰੂ ਕਾ ਲੰਗਰ ਅਤੁਟ ਵਰਤਾਇਆ ਗਿਆ ਤੇ ਭਾਂਤ-ਭਾਂਤ ਦੇ ਖਾਣੇ  ਤਿਆਰ ਕੀਤੇ ਗਏ। ਵਰਣਨਯੋਗ ਹੈ ਕਿ ਕੀਰਤਨ ਵਿਚ  ਬਹੁਤ ਸਾਰੇ ਬੱਚੇ ਤੇ ਕਈ ਸੰਗਤ ਮੈਂਬਰ ਹਿੱਸਾ ਲੈਂਦੇ ਹਨ। ਸਮਾਗਮ ਦੇ ਅਖ਼ੀਰ ਵਿੱਚ ਬੀਬੀ ਜਤਿੰਦਰ ਕੌਰ ਨੇ ਸੰਗਤ ਦਾ  , ਪਾਠੀ ਸਿੰਘਾਂ  ਤੇ ਲੰਗਰ ਤਿਆਰ ਕਰਨ ਵਾਲੇ ਮੈਂਬਰਾਨ  ਦਾ ਧੰਨਵਾਦ  ਕੀਤਾ।

ਜਾਰੀ ਕਰਤਾ ਅਵਤਾਰ ਸਿੰਘ ਸਪਰਿੰਗ ਫੀਲਡ 19372064674

Scroll to Top
Latest news
ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की ਨਵਾਂਸ਼ਹਿਰ ਦੀ ਪੁਲਿਸ ਚੌਕੀ 'ਤੇ ਗ੍ਰੇਨੇਡ ਹਮਲੇ ਪਿੱਛੇ ਕੇ.ਜ਼ੈਡ.ਐਫ. ਦਾ ਹੱਥ; ਦੋ ਹਥਿਆਰਾਂ ਸਮੇਤ ਤਿੰਨ ਕਾਬੂ