ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਕੀਤੇ ਗਏ ਸ਼ਰਧਾ ਦੇ ਫੁੱਲ ਭੇਟ
ਭੀਖੀ, (ਕਮਲ ਜਿੰਦਲ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਸੰਸਥਾ ਵੱਲੋਂ ਅੱਜ ਲਾਲਾ ਦੌਲਤ ਰਾਮ ਮਿਉਂਸੀਪਲ ਪਾਰਕ ਭੀਖੀ ਵਿਖੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਦੇ ਦੱਸੇ ਰਾਹਾਂ ਉੱਤੇ ਚੱਲਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਗਿਆ ਇਸ ਮੌਕੇ ਇਕ ਸੋਚ ਸੰਸਥਾ ਦੇ ਸਰਪ੍ਰਸਤ ਹਰਪ੍ਰੀਤ ਬਹਿਣੀਵਾਲ , ਚੁਸਪਿੰਦਰਬੀਰ ਸਿੰਘ ਚਹਿਲ ਅੰਤਰਰਾਸ਼ਟਰੀ ਕਬੱਡੀ ਖਿਡਾਰੀ, ਡਾ ਜਨਕ ਰਾਜ ਮਾਨਸਾ ਨੇ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ ਇਸ ਮੌਕੇ ਬੋਲਦਿਆਂ ਚੁਸਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਸੋਚ ਨੂੰ ਨੌਜਵਾਨਾਂ ਦੇ ਦਿਲਾਂ ਵਿੱਚ ਜਿਉਂਦਾ ਰੱਖਣ ਲਈ ਅੱਜ ਉਹਨਾਂ ਦੇ ਜਨਮ ਦਿਹਾੜੇ ਉੱਤੇ ਪਹੁੰਚੇ ਹੋਏ ਸਾਰੇ ਨੌਜਵਾਨਾਂ ਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ। ਕਿ ਉਨਾਂ ਵੱਲੋਂ ਦਰਸਾਏ ਗਏ ਰਹਾਂ ਉੱਤੇ ਚੱਲ ਕੇ ਆਪਣੇ ਦੇਸ਼ ਆਪਣੇ ਸਮਾਜ ਨੂੰ ਉੱਚੀਆਂ ਬੁਲੰਦੀਆਂ ਤੇ ਪਹੁੰਚਾਈਏ। ਉਹਨਾਂ ਵੱਲੋਂ ਦਿਤੀ ਗਈ ਸਾਡੇ ਦੇਸ਼ ਲਈ ਕੁਰਬਾਨੀ ਨੂੰ ਯਾਦ ਰੱਖਦਿਆਂ। ਆਪਣੇ ਦੇਸ਼ ਨੂੰ ਅਤੇ ਖਾਸ ਕਰ ਨੌਜਵਾਨ ਪੀੜੀ ਨੂੰ ਚੰਗੇ ਸਮਾਜ ਦੀ ਸਿਰਜਣਾ ਵੱਲ ਵਧਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਚਾਹੇ ਪੰਜਾਬ ਵਿੱਚ ਨਸ਼ੇ ਦਾ ਬੋਲਬਾਲਾ ਹੈ ਪ੍ਰੰਤੂ ਪੰਜਾਬ ਵਿੱਚੋਂ ਹੀ ਕਬੱਡੀ ਦੇ ਖਿਡਾਰੀ ,ਓਲੰਪਿਕ ਖਿਡਾਰੀ ਅਤੇ ਵੱਡੀਆਂ ਵੱਡੀਆਂ ਮੱਲਾਂ ਮਾਰਨ ਵਾਲੇ ਨੌਜਵਾਨ ਪੈਦਾ ਹੋਏ ਹਨ।ਉਹਨਾਂ ਕਿਹਾ ਕਿ ਸਾਨੂੰ ਆਪਣੀ ਸੋਚ ਨੂੰ ਬਦਲ ਕੇ ਇੱਕ ਨਵੀਂ ਦਿਖ ਵੱਲ ਦੇਖਣਾ ਚਾਹੀਦਾ ਹੈ ਤਾਂ ਜੋ ਆਪਾਂ ਨਵੇਂ ਸਮਾਜ ਦੀ ਸਿਰਜਣਾ ਕਰ ਸਕੀਏ। ਉਹਨਾਂ ਕਿਹਾ ਕਿ ਇੱਕ ਸੋਚ ਸੰਸਥਾ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਪ੍ਰੇਰਿਤ ਅਤੇ ਲੋੜਬੰਦ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਪ੍ਰੇਰਿਤ ਕੀਤਾ ਜਾਂਦਾ ਹੈ।ਇਸ ਮੌਕੇ ਚੁਸਪਿੰਦਰਬੀਰ ਸਿੰਘ ਚਹਿਲ ਦੀ ਅਗਵਾਈ ਵਿੱਚ ਲਾਲਾ ਦੌਲਤ ਰਾਮ ਮਿਉਂਸੀਪਲ ਪਾਰਕ ਤੋਂ ਲੈ ਕੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੱਕ ਪੈਦਲ ਮਾਰਚ ਕੀਤਾ ਗਿਆ ਅਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ।ਇਸ ਮੌਕੇ ਰਾਜ ਕਮਾਰ ਸਿੰਗਲਾ, ਭੋਲਾ ਸਿੰਘ ਸਮਾਉਂ (ਸਾਬਕਾ ਸਰਪੰਚ), ਡਾ ਅਰੁਣ ਕੁਮਾਰ, ਬਲਰਾਜ ਬਾਂਸਲ, ਰਜਨੀਸ਼ ਕੁਮਾਰ (ਕਾਲਾ), ਸਿਕੰਦਰ ਸਿੰਘ,ਜਤਿੰਦਰ ਸਿੰਘ,ਕਲਵੰਤ ਸਿੰਘ ,ਗੁਰਜੀਤ ਸਿੰਘ, ਗੁਰਤੇਜ ਸਮਾਉਂ, ਡਿੰਪਲ ਫਰਮਾਹੀ ਸਮਾਜ ਸੇਵੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।