ਭਾਰਤ ਤੇ ਕੈਨੇਡਾ ਦੇ ਰਿਸ਼ਤੇ ਵਿਗੜਦੇ ਜਾ ਰਹੇ ਹਨ। ਇਸ ਚੱਲ ਰਹੇ ਤਣਾਅ ਵਿਚਾਲੇ ਭਾਰਤ ਨੇ ਕੈਨੇਡਾ ਨੂੰ ਆਪਣੇ ਦਰਜਨਾਂ ਡਿਪਲੋਮੈਟਿਕ ਸਟਾਫ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਇਸ ਘਟਨਾਕ੍ਰਮ ਤੋਂ ਜਾਣੂ ਲੋਕਾਂ ਮੁਤਾਬਕ ਨਵੀਂ ਦਿੱਲੀ ਨੇ ਓਟਾਵਾ ਨੂੰ ਕਿਹਾ ਹੈ ਕਿ ਉਸ ਨੂੰ 10 ਅਕਤੂਬਰ ਤੱਕ ਲਗਭਗ 40 ਡਿਪਲੋਮੈਟਾਂ ਨੂੰ ਵਾਪਸ ਬੁਲਾਉਣੇ ਪਏਗਾ।
ਇੱਕ ਰਿਪੋਰਟ ਮੁਤਾਬਕ ਭਾਰਤ ਸਰਕਾਰ ਨੇ ਇਸ ਤਾਜ਼ਾ ਘਟਨਾ ਬਾਰੇ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਕੈਨੇਡਾ ਦੇ ਭਾਰਤ ‘ਚ 62 ਡਿਪਲੋਮੈਟ ਹਨ ਅਤੇ ਭਾਰਤ ਨੇ ਕਿਹਾ ਸੀ ਕਿ ਇਨ੍ਹਾਂ ‘ਚੋਂ ਕੁੱਲ 41 ਲੋਕਾਂ ਨੂੰ ਘੱਟ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਲ ਹੀ ‘ਚ ਦੋਸ਼ ਲਾਇਆ ਸੀ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋ ਸਕਦਾ ਹੈ।