ਜਲੰਧਰ/ਚੰਡੀਗੜ੍ਹ- ਅੱਜ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਪਰੇਸ਼ਨ ਲੋਟਸ ਸਬੰਧੀ ਬਿਆਨ ਦੇਣ ਲਈ ਚੰਡੀਗੜ੍ਹ ਸਥਿਤ ਵਿਜੀਲੈਂਸ ਦਫ਼ਤਰ ਪਹੁੰਚੇ । ਇਸ ਦੌਰਾਨ ਵਿਧਾਇਕ ਸ਼ੀਤਲ ਅੰਗੁਰਾਲ ਵਿਜੀਲੈਂਸ ਅਧਿਕਾਰੀਆਂ ਨੂੰ ਆਪਣੇ ਬਿਆਨ ਦਰਜ ਕਰਵਾ ਰਹੇ ਹਨ। ਵਿਜੀਲੈਂਸ ਦਫਤਰ ਜਾਣ ਤੋਂ ਪਹਿਲਾਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਕੋਲ ਪੁਖਤਾ ਸਬੂਤ ਹਨ।
ਦੱਸ ਦਈਏ ਕਿ ਪੰਜਾਬ ‘ਚ ‘ਆਪ੍ਰੇਸ਼ਨ ਲੋਟਸ’ ਤਹਿਤ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਖਰੀਦ ਫ਼ਰੋਖ਼ਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਵਿਧਾਇਕਾਂ ਨਾਲ ਫੋਨ ‘ਤੇ ਗੱਲਬਾਤ ਦਾ ਸਿਲਸਿਲਾ ਕਾਫੀ ਸਮੇਂ ਤੋਂ ਚੱਲ ਰਿਹਾ ਸੀ। ਪਾਰਟੀ ਨੇ ਭਾਜਪਾ ਦੀ ਇਸ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਦੀ ਜ਼ਿੰਮੇਵਾਰੀ ‘ਆਪ’ ਸਰਕਾਰ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਸੌਂਪੀ।ਸ਼ੀਤਲ ਅੰਗੁਰਲ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪਲ-ਪਲ ਜਾਣਕਾਰੀ ਦਿੰਦੇ ਰਹੇ।