ਅਮਰੀਕਾ ‘ਚ 8 ਮਹੀਨਿਆਂ ਦੀ ਬੱਚੀ ਸਣੇ ਭਾਰਤੀ ਮੂਲ ਦੇ 4 ਲੋਕ ਅਗਵਾ

ਅਮਰੀਕਾ ਦੇ ਕੈਲੀਫੋਰਨੀਆ ਵਿਚ ਭਾਰਤੀ ਮੂਲ ਦੇ 4 ਲੋਕਾਂ ਦੇ ਅਗਵਾ ਹੋਣ ਦੀ ਕਬਰ ਹੈ। ਅਗਵਾ ਹੋਣ ਵਾਲਿਆਂ ਵਿਚ 8 ਮਹੀਨੇ ਦੀ ਬੱਚੀ ਅਤੇ ਉਸ ਦੇ ਮਾਤਾ-ਪਿਤਾ ਵੀ ਸ਼ਾਮਲ ਹਨ। ਮਰਸਿਡ ਕਾਊਂਟੀ ਸ਼ੇਰਿਫ ਆਫਿਸ ਨੇ ਆਪਣੇ ਬਿਆਨ ਵਿਚ ਕਿਹਾ ਕਿ 36 ਸਾਲਾ ਜਸਦੀਪ ਸਿੰਘ, 37 ਸਾਲਾ ਜਸਲੀਨ ਕੌਰ, ਉਨ੍ਹਾਂ ਦੀ 8 ਮਹੀਨੇ ਦੀ ਬੱਚੀ ਆਰੂਹੀ ਤੇ 39 ਸਾਲਾ ਅਮਨਦੀਪ ਸਿੰਘ ਅਗਵਾ ਹੋਏ ਹਨ। ਪੁਲਿਸ ਨੇ ਸ਼ੱਕੀ ਨੂੰ ਹਥਿਆਰਬੰਦ ਅਤੇ ਖਤਰਨਾਕ ਦੱਸਿਆ ਹੈ।

ਪੁਲਿਸ ਵੱਲੋਂ ਅਜੇ ਤੱਕ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਅਜੇ ਸ਼ੁਰੂਆਤੀ ਦੌਰ ਵਿਚ ਹੈ। ਉਨ੍ਹਾਂ ਦੱਸਿਆ ਕਿ ਸਾਊਥ ਹਾਈਵੇ 59 ਦੇ 800 ਬਲਾਕ ਤੋਂ 4 ਲੋਕਾਂ ਨੂੰ ਉਨ੍ਹਾਂ ਦੀ ਮਰਜ਼ੀ ਦੇ ਖਿਲਾਫ ਲਿਜਾਏ ਜਾਣ ਦੀ ਪੁਸ਼ਟੀ ਹੋਈ ਹੈ। ਜਿਸ ਜਗ੍ਹਾ ‘ਤੇ ਇਹ ਘਟਨਾ ਵਾਪਰੀ, ਉਹ ਰੋਡਵੇਜ਼ ਨਾਲ ਜੁੜੀ ਹੋਈ ਹੈ।

ਜਾਣਕਾਰੀ ਮੁਤਾਬਕ ਪੁਲਿਸ ਅਧਿਕਾਰੀਆਂ ਨੇ ਅਜੇ ਤੱਕ ਸ਼ੱਕੀਆਂ ਦਾ ਨਾਂ ਨਹੀਂ ਦੱਸਿਆ ਹੈ। ਨਾਲ ਹੀ ਇਹ ਵੀ ਨਹੀਂ ਪਤਾ ਲੱਗ ਸਕਿਆ ਹੈ ਕਿ ਘਟਨਾ ਨੂੰ ਅੰਜਾਮ ਦੇਣ ਦਾ ਮਕਸਦ ਕੀ ਹੈ। ਇਸ ਮਾਮਲੇ ਵਿਚ ਘਟਨਾ ਵਾਲੀ ਥਾਂ ਦੇ ਆਸ-ਪਾਸ ਮੌਜੂਦ ਲੋਕਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਨਾਲ ਹੀ ਇਸ ਕੇਸ ਨਾਲ ਜੁੜੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਮਿਲਣ ‘ਤੇ 911 ‘ਤੇ ਸੂਚਿਤ ਕਰਨ ਲਈ ਕਿਹਾ ਗਿਆ ਹੈ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...