ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

CM ਮਾਨ ਨਾਲ ਸੈਲਫੀ ਸਾਂਝੀ ਕਰਨਾ ਭਾਜਪਾ ਆਗੂ ਨੂੰ ਪਿਆ ਭਾਰੀ, 6 ਸਾਲ ਲਈ ਮੁਅੱਤਲ

ਅਹਿਮਦਾਬਾਦ: ਭਾਜਪਾ ਨੇ ਆਪਣੇ ਸਾਬਕਾ ਬੁਲਾਰੇ ਕਿਸ਼ਨ ਸਿੰਘ ਸੋਲੰਕੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਮੁਅੱਤਲ ਕਰ ਦਿੱਤਾ ਹੈ। ਸੋਲੰਕੀ ਦੇ ਖਿਲਾਫ ਪਾਰਟੀ ਦੀ ਕਾਰਵਾਈ ਉਸ ਨੇ ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਭਗਵੰਤ ਮਾਨ ਨਾਲ ਇੱਕ ‘ਸੈਲਫੀ’ (ਮੋਬਾਈਲ ਫੋਨ ਤੋਂ ਲਈ ਗਈ ਫੋਟੋ) ਸਾਂਝੀ ਕਰਨ ਤੋਂ ਬਾਅਦ ਕੀਤੀ। ਭਾਜਪਾ ਦੀ ਗੁਜਰਾਤ ਇਕਾਈ ਦੇ ਇਕ ਬਿਆਨ ਅਨੁਸਾਰ ਅਹਿਮਦਾਬਾਦ ਤੋਂ ਭਾਜਪਾ ਆਗੂ ਸੋਲੰਕੀ ਕਰੀਬ 6 ਮਹੀਨੇ ਪਹਿਲਾਂ ਤੱਕ ਪਾਰਟੀ ਦੇ ਬੁਲਾਰੇ ਵਜੋਂ ਸੇਵਾ ਨਿਭਾਅ ਰਹੇ ਸਨ। ਉਸ ਨੂੰ ਤੁਰੰਤ ਪ੍ਰਭਾਵ ਨਾਲ 6 ਸਾਲ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਸੋਲੰਕੀ ਨੇ ਐਤਵਾਰ ਰਾਤ ਨੂੰ ਆਪਣੇ ਫੇਸਬੁੱਕ ਪੇਜ ‘ਤੇ ਮਾਨ ਨਾਲ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਸੀ, ਜਿਸ ਦੇ ਕੈਪਸ਼ਨ ਨਾਲ ਲਿਖਿਆ ਸੀ, ”ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਭਗਵੰਤ ਮਾਨ ਜੀ।” ਜ਼ਿਕਰਯੋਗ ਹੈ ਕਿ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਲ ਹੀ ‘ਚ ਆਉਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨ ਲਈ ਸੂਬੇ ਦਾ ਦੌਰਾ ਕੀਤਾ ਸੀ।

Loading

Scroll to Top