ਕੈਪਟਨ ਅਮਰਿੰਦਰ ਦੇ ਓ. ਐਸ. ਡੀ. ਰਹੇ ਸੰਦੀਪ ਸੰਧੂ ’ਤੇ ਲਟਕੀ ਗਿ੍ਰਫ਼ਤਾਰੀ ਦੀ ਤਲਵਾਰ

ਲੁਧਿਆਣਾ : ਸਿੱਧਵਾਂ ਬੇਟ ਦੇ 65 ਲੱਖ ਰੁਪਏ ਦੇ ਸਟਰੀਟ ਲਾਈਟਾਂ ਘੁਟਾਲੇ ਦੀ ਚੱਲ ਰਹੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਲੁਧਿਆਣਾ ਨੇ ਮੰਗਲਵਾਰ ਨੂੰ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਰਹੇ ਕੈਪਟਨ ਸੰਦੀਪ ਸੰਧੂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਵਿਜੀਲੈਂਸ ਨੇ ਦਾਅਵਾ ਕੀਤਾ ਕਿ ਸੰਧੂ ਨੇ ਸਟਰੀਟ ਲਾਈਟਾਂ ਨੂੰ ਦੁੱਗਣੇ ਤੋਂ ਵੱਧ ਰੇਟ ’ਤੇ ਖ਼ਰੀਦਣ ਦੇ ਸੌਦੇ ਨੂੰ ਪ੍ਰਭਾਵਿਤ ਕੀਤਾ ਸੀ ਅਤੇ ਉਸ ਨੇ ਕਥਿਤ ਤੌਰ ’ਤੇ ਕਈ ਲੱਖਾਂ ਦਾ ਵਿੱਤੀ ਲਾਭ ਪ੍ਰਾਪਤ ਕੀਤਾ ਸੀ। ਵਿਜੀਲੈਂਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਸੰਧੂ ਨੂੰ ਗਿ੍ਰਫ਼ਤਾਰ ਕਰਨ ਲਈ ਉਸ ਦੇ ਠਿਕਾਣਿਆਂ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਇਕ ਵਿਜੀਲੈਂਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਸਟਰੀਟ ਲਾਈਟ ਘੁਟਾਲੇ ਦੇ ਮਾਮਲੇ ਵਿਚ ਸੰਧੂ ਨੂੰ ਨਾਮਜ਼ਦ ਕੀਤੇ ਜਾਣ ਦੀ ਜਾਣਕਾਰੀ ਮੰਗਲਵਾਰ ਨੂੰ ਲੁਧਿਆਣਾ ਅਦਾਲਤ ਨੂੰ ਵੀ ਦਿੱਤੀ ਗਈ ਸੀ।

ਵਿਜੀਲੈਂਸ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਜਾਂਚ ਵਿਚ ਇਹ ਵੀ ਸੰਕੇਤ ਮਿਲੇ ਹਨ ਕਿ ਖਰੀਦੀਆਂ ਗਈਆਂ ਸਟਰੀਟ ਲਾਈਟਾਂ ਘਟੀਆ ਕੁਆਲਿਟੀ ਦੀਆਂ ਸਨ ਅਤੇ ਰਿਕਾਰਡ ਵਿਚ ਦਰਸਾਏ ਗਏ ਨੰਬਰਾਂ ਨਾਲੋਂ ਘੱਟ ਗਿਣਤੀ ਵਿਚ ਸਟਰੀਟ ਲਾਈਟਾਂ ਲਗਾਈਆਂ ਗਈਆਂ ਸਨ। ਵਿਜੀਲੈਂਸ ਨੇ ਇਸ ਸਬੰਧੀ 26 ਪਿੰਡਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਵੀ ਸ਼ੁਰੂ ਕਰ ਦਿੱਤੀ ਹੈ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...