ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਸ਼ਾਮ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਚੱਲ ਰਹੇ ਯੂਕਰੇਨ-ਰੂਸ ਸੰਘਰਸ਼ ’ਤੇ ਚਰਚਾ ਕੀਤੀ ਅਤੇ ਇਸ ਗੱਲ ਉਤੇ ਜ਼ੋਰ ਦਿੰਦਿਆ ਕਿਹਾ ਕਿ ਯੂਕਰੇਨ ਸੰਕਟ ਦਾ ਕੋਈ ‘ਫੌਜੀ ਹੱਲ’ ਨਹੀਂ ਹੋ ਸਕਦਾ।
ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੋਦੀ ਅਤੇ ਜ਼ੇਲੇਂਸਕੀ ਨੇ ਯੂਕਰੇਨ ਵਿੱਚ ਚੱਲ ਰਹੀ ਜੰਗ ਬਾਰੇ ਚਰਚਾ ਕੀਤੀ ਅਤੇ ਇਸ ਦੌਰਾਨ ਮੁੜ ਦੁਹਰਾਇਆ ਕਿ ਇਸ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੀ ਹੱਲ ਕੀਤਾ ਜਾ ਸਕਦਾ ਹੈ। ਮੋਦੀ ਨੇ ਜੰਗ ਨੂੰ ਜਲਦੀ ਤੋਂ ਜਲਦੀ ਖਤਮ ਕਰਨ ਦਾ ਵੀ ਸੱਦਾ ਦਿੱਤਾ।