ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ ‘ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’ ਦਾ ਮੋਸ਼ਨ ਪੋਸਟਰ ਹੋਇਆ ਰਿਲੀਜ਼

ਜ਼ੀ ਸਟੂਡੀਓਜ਼ ਨੇ ਹਮੇਸਾਂ ਵੱਡੀਆਂ ਪੰਜਾਬੀ ਹਿੱਟ ਫ਼ਿਲਮਾਂ ਦਿੱਤੀਆਂ ਹਨ, ਜਿਸ ਵਿੱਚ ਹਾਲੀਆ ਫ਼ਿਲਮਾਂ ਪੁਆੜਾ ਅਤੇ ਕਿਸਮਤ 2 ਹਨ। ਕਾਫ਼ੀ ਉਡੀਕ ਤੋਂ ਬਾਅਦ, ਨਿਰਮਾਤਾਵਾਂ ਨੇ ਗਿੱਪੀ ਗਰੇਵਾਲ ਅਤੇ ਤਾਨੀਆ ਦੀ ਅਗਲੀ ਫ਼ਿਲਮ ‘ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’ ਦਾ ਮੋਸ਼ਨ ਪੋਸਟਰ ਰਿਲੀਜ਼ ਕਰ ਦਿੱਤਾ ਹੈ ਜੋ ਕਿ  8 ਮਾਰਚ, 2023 ਨੂੰ ਰਿਲੀਜ਼ ਹੋਣ ਵਾਲੀ ਹੋਵੇਗੀ। ਫ਼ਿਲਮ ਦਾ ਟਾਈਟਲ ਸਾਨੂੰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਬਹੁਤ ਹੀ ਮਕਬੂਲ ਗੀਤ ‘ਸੋ ਹਾਈ’ ਦੀ ਯਾਦ ਦਿਵਾਉਂਦਾ ਹੈ।ਫ਼ਿਲਮੀ ’ਚ ਰਾਜਦੀਪ ਸ਼ੋਕਰ, ਰੇਣੂ ਕੌਸ਼ਲ, ਸ਼ਵੇਤਾ ਤਿਵਾਰੀ, ਨਿਰਮਲ ਰਿਸ਼ੀ, ਅਨੀਤਾ ਦੇਵਗਨ ਤੇ ਹਰਦੀਪ ਗਿੱਲ ਮੁੱਖ ਭੂਮਿਕਾਵਾਂ ’ਚ ਨਜ਼ਰ ਆਉਣਗੇ। ਇਹ ਕਾਮੇਡੀ-ਡਰਾਮਾ ਅੱਜ ਦੇ ਸੰਸਾਰ ’ਚ ਔਰਤਾਂ ਵਲੋਂ ਦਰਪੇਸ਼ ਸੰਘਰਸ਼ਾਂ ਤੇ ਚੁਣੌਤੀਆਂ ’ਤੇ ਕੇਂਦਰਿਤ ਹੈ।ਨਿਰਮਾਤਾ ਇਸ ਫ਼ਿਲਮ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਯਾਨੀ 8 ਮਾਰਚ, 2023 ਨੂੰ ਰਿਲੀਜ਼ ਕਰ ਰਹੇ ਹਨ।ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’ ਨੂੰ ਰਾਕੇਸ਼ ਧਵਨ ਵਲੋਂ ਲਿਖਿਆ ਤੇ ਪੰਕਜ ਬੱਤਰਾ ਵਲੋਂ ਨਿਰਦੇਸ਼ਿਤ ਕੀਤਾ ਗਿਆ ਹੈ।  ਇਹ ਫ਼ਿਲਮ ਜ਼ੀ ਸਟੂਡੀਓਜ਼, ਪੰਕਜ ਬੱਤਰਾ ਤੇ ਪ੍ਰੀਤਾ ਬੱਤਰਾ ਵਲੋਂ ਨਿਰਮਿਤ ਹੈ।

ਹਰਜਿੰਦਰ ਸਿੰਘ ਜਵੰਦਾ

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...