ਖੁਸ਼ਬੂ ਪੰਜਾਬ ਦੀ

Latest news
ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋ ਸਠਿਆਲਾ ਕਾਲਜ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ 

ਰਈਆ (ਕਮਲਜੀਤ ਸੋਨੂੰ)—ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਸੰਚਾਲਿਤ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਥੈਲਾਸੀਮੀਆ ਪੀੜਤ ਬੱਚਿਆਂ ਅਤੇ ਮਾਨਵਤਾ ਦੇ ਭਲੇ ਲਈ ਕਾਲਜ ਦੇ ਓ.ਐਸ.ਡੀ. ਡਾ. ਤੇਜਿੰਦਰ ਕੌਰ ਸਾਹੀ ਦੀ ਰਹਿਨੁਮਾਈ ਹੇਠ ਕਾਲਜ ਐਨ.ਐਸ.ਐਸ. ਯੂਨਿਟ ਅਤੇ ਐਜੂਕੇਸ਼ਨਲ ਅਤੇ ਕਲਚਰਲ ਸੁਸਾਇਟੀ ਦੇ ਸਾਂਝੇ ਯਤਨਾਂ ਸਦਕਾ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਲਈ ਥੈਲਾਸੀਮੀਆ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ. ਨੀਰਜ ਭਾਟੀਆ ਨੇ ਵਿਦਿਆਰਥੀਆਂ ਨੂੰ ਥੈਲਾਸੀਮੀਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਾਨੂੰ ਖੂਨਦਾਨ ਕਰਕੇ ਅਜਿਹੇ ਬੱਚਿਆਂ ਨੂੰ ਜੀਵਨ ਦਾਨ ਕਰਨ ਦਾ ਮੌਕਾ ਮਿਲਿਆ ਹੈ। ਸਿਵਲ ਹਸਪਤਾਲ ਅੰਮ੍ਰਿਤਸਰ ਦੀ ਟੀਮ ਵੱਲੋਂ ਖੂਨਦਾਨ ਕੈਂਪ ਵਿੱਚ ਤਕਰੀਬਨ 40 ਸਵੈ ਇਛੁੱਕ ਵਿਦਿਆਰਥੀਆਂ ਦੇ ਖੂਨ ਦੇ ਯੂਨਿਟ ਲਏ ਗਏ। ਇਸ ਮੌਕੇ ਪ੍ਰੋ.ਸਤਬੀਰ ਸਿੰਘ ਅਤੇ ਕਾਲਜ ਓਐਸਡੀ ਡਾ. ਤੇਜਿੰਦਰ ਕੌਰ ਸਾਹੀ ਵੱਲੋਂ ਪਹੁੰਚੀ ਹੋਈ ਟੀਮ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਖੂਨ ਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਓਐਸਡੀ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਲਜ ਵਲੋਂ ਹਰ ਸਾਲ ਖੂਨਦਾਨ ਕੈਂਪ ਲਗਾਇਆ ਜਾਂਦਾ ਹੈ ਅਤੇ ਇਸ ਨੇਕ ਕੰਮ ਵਿਚ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਜਾਂਦਾ ਹੈ ਅਤੇ ਅੱਗੇ ਤੋਂ ਵੀ ਉਹ ਅਜਿਹੀਆਂ ਗਤੀਵਿਧੀਆਂ ਕਰਵਾਉਣ ਲਈ ਤਤਪਰ ਹਨ। ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫਸਰ ਪ੍ਰੋ. ਕਰਮਬੀਰ ਸਿੰਘ, ਪ੍ਰੋ. ਸਤਬੀਰ ਸਿੰਘ ਪ੍ਰੋ.ਅਮਨਦੀਪ ਸਿੰਘ, ਪ੍ਰੋ.ਕੰਵਲਜੀਤ ਸਿੰਘ, ਪ੍ਰੋ. ਗੌਰਵ, ਪ੍ਰੋ. ਹੀਰਾ ਲਾਲ, ਐਨ.ਸੀ.ਸੀ. ਦੇ ਇੰਚਾਰਜ ਡਾ. ਹਰਸਿਮਰਨ ਕੌਰ, ਪ੍ਰੋ. ਜਸਵਿੰਦਰ ਕੌਰ, ਪ੍ਰੋ.ਹਰਪ੍ਰੀਤ ਕੌਰ, ਪ੍ਰੋ.ਗੁਣਗੀਤ, ਪ੍ਰੋ. ਰਾਜਨ ਬੇਦੀ, ਪ੍ਰੋ. ਵਨੀਤ, ਪ੍ਰੋ, ਜੈਸਮੀਨ, ਪ੍ਰੋ. ਜਸਮਿੰਦਰ ਅਤੇ ਪ੍ਰੋ. ਨਵਨੀਤ ਸੰਧੂ ਹਾਜਰ ਸਨ।

Loading

Scroll to Top