ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

1,00,000 ਰੁਪਏ ਰਿਸ਼ਵਤ ਲੈਂਦਿਆਂ ਪ੍ਰੈਸ ਰਿਪੋਰਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਲੁਧਿਆਣਾ ਤੋਂ ਪ੍ਰਕਾਸ਼ਿਤ ਹੋਣ ਵਾਲੇ ਇੱਕ ਅਖਬਾਰ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪੱਤਰਕਾਰ ਨੂੰ ਰਿਸ਼ੀ ਬਾਲਮਿਕ ਨਗਰ, ਲੁਧਿਆਣਾ ਦੇ ਵਾਸੀ ਸੁਰਿੰਦਰ ਅਰੋੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਉਕਤ ਰਿਪੋਰਟਰ ਵੱਲੋਂ 3 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਲਗਾਇਆ ਹੈ। ਉਸ ਦੀ ਵਾਹੀਯੋਗ ਜ਼ਮੀਨ ’ਤੇ ਉਸ ਦੇ ਮਕਾਨ ਵੱਲ ਜਾਣ ਵਾਲੇ ਪੱਕੇ ਰਸਤੇ ਨੂੰ ਨਾ ਢਾਹੁਣ ਦੇ ਬਦਲੇ ਤਿੰਨ ਲੱਖ ਰੁਪਏ ਦਿੱਤੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਕਥਿਤ ਦੋਸ਼ੀ ਨੇ ਐਸ.ਡੀ.ਓ ਗਲਾਡਾ ਤੋਂ ਇੱਕ ਲੱਖ ਰੁਪਏ ਅਤੇ ਜੂਨੀਅਰ ਇੰਜੀਨੀਅਰ ਗਲਾਡਾ ਲਈ ਇੱਕ ਲੱਖ ਰੁਪਏ ਅਤੇ ਆਪਣੇ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਹੈ।

ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਜਾਲ ਵਿਛਾਇਆ ਜਿਸ ਵਿੱਚ ਉਪਰੋਕਤ ਰਿਪੋਰਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਰਿਪੋਰਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Loading

Scroll to Top