ਪ੍ਰਕਾਸ਼ ਪੁਰਬ ਮੌਕੇ ਡੱਲਾ ਨਿਵਾਸੀਆਂ ਨੇ ਪੌਦੇ ਲਗਾਕੇ ਗੁਰੂ ਸਾਹਿਬਾਨਾਂ ਦੇ ਹੁਕਮਾਂ ਦੀ ਪਾਲਣਾ ਕੀਤੀ – ਅਸ਼ੋਕ ਸੰਧੂ ਨੰਬਰਦਾਰ

ਨੂਰਮਹਿਲ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) -ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰ ਪਿੰਡ ਡੱਲਾ ਨੇੜੇ ਨੂਰਮਹਿਲ ਦੇ ਨਿਵਾਸੀਆਂ ਨੇ ਵੱਖ ਵੱਖ ਤਰ੍ਹਾਂ ਦੇ ਪੌਦੇ ਲਗਾਕੇ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ ਤੇ ਚੱਲਣ ਦਾ ਯੋਗ ਉਪਰਾਲਾ ਕੀਤਾ। ਇਸ ਮੌਕੇ ਨੰਬਰਦਾਰ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਲਾਇਨ ਅਸ਼ੋਕ ਸੰਧੂ ਨੰਬਰਦਾਰ ਨੂਰਮਹਿਲ ਉਚੇਚੇ ਤੌਰ ਤੇ ਪਹੁੰਚੇ ਜਿੱਥੇ ਪਿੰਡ ਵਾਸੀਆਂ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਉਹਨਾਂ ਕਿਹਾ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬਾਨਾਂ ਦੇ ਦੱਸੇ ਹੋਏ ਮਾਰਗ ਤੇ ਚੱਲਣਾ ਚਾਹੀਦਾ ਹੈ ਪੌਣ ਪਾਣੀ ਨੂੰ ਸ਼ੁੱਧ ਰੱਖਣ ਲਈ ਯੋਗ ਉਪਰਾਲੇ ਕਰਦੇ ਰਹਿਣੇ ਚਾਹੀਦੇ ਹਨ । ਉਹਨਾਂ ਨੇ ਪਿੰਡ ਵਾਸੀਆਂ ਦਾ ਜਿੱਥੇ ਧੰਨਵਾਦ ਕੀਤਾ ਉੱਥੇ ਪਿੰਡ ਦੇ ਵਸਨੀਕ ਸੁਰਜੀਤ ਸਿੰਘ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਸੈਕਸ਼ਨਲ ਅਫ਼ਸਰ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਨੇ ਵੱਖ ਵੱਖ ਤਰ੍ਹਾਂ ਦੇ ਪੌਦੇ ਲਿਆਉਣ ਅਤੇ ਲਗਵਾਉਣ ਵਿੱਚ ਆਪਣਾ ਅਹਿਮ ਫ਼ਰਜ਼ ਅਦਾ ਕੀਤਾ।ਇਸ ਮੌਕੇ ਪਿੰਡ ਭੱਲੋਵਾਲ ਦੇ ਨੰਬਰਦਾਰ ਅਤੇ ਨੰਬਰਦਾਰ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਵਿਸ਼ੇਸ਼ ਸਲਾਹਕਾਰ ਦਲਜੀਤ ਸਿੰਘ ਜੌਹਲ, ਪਿੰਡ ਡੱਲਾ ਦੇ ਨਿਵਾਸੀ ਤੀਰਥ ਰਾਮ, ਜਸਵਿੰਦਰ ਸਿੰਘ, ਸੌਦਾਗਰ ਸਿੰਘ, ਕੰਵਲਜੀਤ ਸਿੰਘ, ਚਰਨਜੀਤ ਸਿੰਘ, ਜਗਤਾਰ ਸਿੰਘ, ਸੰਤੋਖ ਸਿੰਘ, ਅਜਮੇਰ ਸਿੰਘ, ਹਰਪ੍ਰੀਤ ਸਿੰਘ, ਜਪਲੀਨ ਸਿੰਘ, ਗੁਰਮੀਤ ਰਾਮ, ਸੰਦੀਪ ਸਿੰਘ ਹਾਜ਼ਿਰ ਹੋਏ ਜਿਨ੍ਹਾਂ ਨੇ ਵੱਖ ਵੱਖ ਤਰ੍ਹਾਂ ਦੇ ਪੌਦੇ ਜਿਵੇਂ ਹੈਵੀਕਸ, ਨਿੰਮ, ਕਨੇਰ, ਅੰਬ, ਕਲੀ, ਚੰਪਾ ਆਦਿ ਲਗਾਏ ਅਤੇ ਬੂਟੇ ਪਾਲਣ ਦਾ ਸੰਕਲਪ ਵੀ ਲਿਆ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की