ਖੁਫੀਆ ਏਜੰਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਅਲਰਟ ਜਾਰੀ ਕੀਤਾ ਹੈ। ਖੁਫੀਆ ਏਜੰਸੀਆਂ ਦੀ ਮੰਨੀਆਂ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਕਿਸਤਾਨੀ ਖੁਫੀਆ ਏਜੰਸੀ ਆਈ. ਐਸ. ਆਈ. ਦੇ ਨਿਸ਼ਾਨੇ ’ਤੇ ਹਨ। ਦਸਤਾਵੇਜ਼ਾਂ ਤੋਂ ਇਹ ਖੁਲਾਸਾ ਹੋਇਆ ਹੈ ਕਿ ਪੀਐਮ ਮੋਦੀ ਉਤੇ ਹਮਲੇ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੀਐਮ ਮੋਦੀ ਉਤੇ ਹਮਲਾ ਕਰਨ ਲਈ ਅੱਤਵਾਦੀ ਰੈਲੀ ਜਾਂ ਰੋਡ ਸ਼ੋਅ ਵਿਚ ਵੀ ਐਂਟਰੀ ਲੈ ਸਕਦੇ ਹਨ। ਖੁਫੀਆ ਦਸਤਾਵੇਜ਼ਾਂ ਦੇ ਹਵਾਲੇ ਨਾਲ ਇਹ ਗੱਲ ਸਾਹਮਣੇ ਆਈ ਹੈ ਕਿ ਪ੍ਰਧਾਨ ਮੋਦੀ ਦੇ ਪ੍ਰੋਗਰਾਮ ਵਿਚ ਆਤਮਘਾਤੀ ਹਮਲਾ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।