ਐਸ.ਐਮ.ਓ ਡਾ. ਭੁਪਿੰਦਰ ਸਿੰਘ ਵੱਲੋਂ ਆਮ ਆਦਮੀ ਕਲੀਨਿਕ ਨੰਦਪੁਰ ਦਾ ਕੀਤਾ ਦੌਰਾ

– ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ ਅਤੇ ਲੈਬਾਰਟਰੀ ਟੈਸਟ ਕੀਤੇ ਜਾਂਦੇ ਹਨ – ਐਸ.ਐਮ.ਓ ਡਾ. ਭੁਪਿੰਦਰ ਸਿੰਘ

 ਫਤਿਹਗੜ ਸਾਹਿਬ / ਬੱਸੀ ਪਠਾਣਾਂ- ਸਿਵਲ ਸਰਜਨ ਫਤਿਹਗੜ ਸਾਹਿਬ ਡਾ. ਦਵਿੰਦਰਜੀਤ ਕੌਰ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ ਐਚ ਸੀ ਨੰਦਪੁਰ ਕਲੌੜ ਦੇ ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਸਿੰਘ ਵੱਲੋਂ ਆਮ ਆਦਮੀ ਕਲੀਨਿਕ ਨੰਦਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਡਾ. ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਇਹ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ ਜਿਸ  ਨਾਲ ਮੁਫਤ ਡਾਕਟਰੀ ਸਹਾਇਤਾਂ ਲੋਕਾਂ ਦੇ ਘਰ ਦੇ ਨੇੜੇ ਪਹੁੰਚ ਗਈ ਹੈਜਿਸ ਨਾਲ ਉਨ੍ਹਾਂ ਨੂੰ ਘੱਟ ਤਕਲੀਫ਼ ਲਈ ਪਿੰਡ ਤੋਂ ਦੂਰ ਸ਼ਹਿਰ ਦੇ ਹਸਪਤਾਲ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਘੱਟ ਗੰਭੀਰ ਬੀਮਾਰੀਆਂ ਦੇ ਇਲਾਜ ਲਈ ਬਿਹਤਰ ਸਾਬਤ ਹੋ ਰਹੇ ਹਨ।  ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਡਾਕਟਰੀ ਸਹਾਇਤਾ ਦੇ ਨਾਲ ਨਾਲ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਲੈਬਾਰਟਰੀ ਟੈਸਟ ਵੀ ਮੁਫ਼ਤ ਕੀਤੇ ਜਾਂਦੇ ਹਨ । ਦੌਰੇ ਦੌਰਾਨ ਉਹਨਾਂ ਨੇ ਸਟਾਫ ਦੀ ਹਾਜ਼ਰੀ ਚੈੱਕ ਕੀਤੀਆਮ ਆਦਮੀ ਕਲੀਨਿਕ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ  ਕਲਿਨਿਕ ਵਿੱਚ ਆਏ ਮਰੀਜਾਂ ਨਾਲ ਗੱਲ ਬਾਤ ਕੀਤੀਉਨ੍ਹਾਂ ਨੇ ਆਮ ਆਦਮੀ ਕਲੀਨਿਕ ਦੇ ਕੰਮਕਾਰ ਤੇ ਸੰਤੁਸ਼ਟੀ ਪ੍ਰਗਟ ਕੀਤੀ ਤੇ ਸਮੂਹ ਸਟਾਫ਼ ਨੂੰ ਸਿਹਤ ਸੰਸਥਾ ਦੇ ਸਾਫ਼ ਸਫਾਈ ਵਾਲਾ ਧਿਆਨ ਦੇਣ ਲਈ ਕਿਹਾ।

 

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...