ਨਿੱਝਰ ਦੇ ਕਤਲ ਤੋ ਬਾਅਦ ਚੱਲ ਰਹੇ ਵਿਵਾਦ ਨੂੰ ਲੈ ਕੇ ਕੈਨੇਡਾ ਨੇ ਆਪਣੇ41 ਡਿਪਲੋਮੈਟਾਂ ਨੂੰ ਵਾਪਸ ਬੁਲਾਇਆ

ਟੋਰਾਂਟੋ,  (ਰਾਜ ਗੋਗਨਾ )—ਕੈਨੇਡਾ ਨੇ ਭਾਰਤ ਵਿੱਚ ਮੌਜੂਦ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ। ਭਾਰਤ ਵੱਲੋਂ  ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਦੋਸ਼ ਲਗਾਉਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਕਾਫੀ ਤਣਾਅ ਵਧ ਗਿਆ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ ਅਤੇ ਕਿਹਾ ਕਿ ਅਸੀ ਭਾਰਤ ਤੋ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ।ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ ਇਹ ਵੀ ਕਿਹਾ ਕਿ ਕੈਨੇਡਾ ਉਸ ਵਿਰੁੱਧ ਕੋਈ ਜਵਾਬੀ ਕਾਰਵਾਈ ਨਹੀਂ ਕਰੇਗਾ।ਦਰਅਸਲ, ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਕਿਹਾ ਕਿ ਭਾਰਤ ਵੱਲੋ ਦਿੱਤੇ ਅਲਟੀਮੇਟਮ ਦੇ ਜਵਾਬੀ ਕਦਮਾਂ ਦਾ ਮਤਲਬ ਭਾਰਤ ਵਿੱਚ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਵਿਦੇਸ਼ ਮੰਤਰੀ ਜੌਲੀ ਨੇ ਕਿਹਾ ਕਿ ਭਾਰਤ ਨੇ ਡਿਪਲੋਮੈਟਾਂ ਨੂੰ ਸ਼ੁੱਕਰਵਾਰ ਤੱਕ ਦੇਸ਼ ਛੱਡਣ ਦਾ ਹੁਕਮ ਦਿੱਤਾ ਸੀ।ਅਤੇ ਉਹਨਾਂ ਨੂੰ ਕਿਹਾ ਗਿਆ ਸੀ ਕਿ ਜੇਕਰ ਉਸ ਨੇ ਅਜਿਹਾ ਨਹੀਂ ਕੀਤਾ ਤਾਂ ਉਸ ਦਾ ਕੂਟਨੀਤਕ ਰੁਤਬਾ ਰੱਦ ਕਰ ਦਿੱਤਾ ਜਾਵੇਗਾ।ਉਹਨਾਂ ਕਿਹਾ ਕਿ ਕੈਨੇਡਾ ਬਦਲਾ ਨਹੀਂ ਲਵੇਗਾ। ਇਸ ਦੌਰਾਨ ਵਿਦੇਸ਼ ਮੰਤਰੀ ਕੈਨੇਡਾ ਨੇ ਕਿਹਾ ਕਿ ਭਾਰਤ ਦੀਆਂ ਕਾਰਵਾਈਆਂ ਕਾਰਨ ਅਸੀਂ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਤੋਂ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਡਿਪਲੋਮੈਟਿਕ ਛੋਟ ਦੇ ਨਿਯਮ ਨੂੰ ਤੋੜਨ ਦਿੰਦੇ ਹਾਂ ਤਾਂ ਦੁਨੀਆ ਦਾ ਕੋਈ ਵੀ ਡਿਪਲੋਮੈਟ ਸੁਰੱਖਿਅਤ ਨਹੀਂ ਰਹੇਗਾ। ਇਸ ਕਾਰਨ ਸਾਡੇ ਕੋਲ ਭਾਰਤ ਦੀ ਕਾਰਵਾਈ ਦਾ ਕੋਈ ਵੀ ਜਵਾਬ ਨਹੀਂ ਹੈ।ਅਤੇ ਭਾਰਤ ਛੱਡਣ ਵਾਲੇ 41 ਡਿਪਲੋਮੈਟਾਂ ਦੇ ਨਾਲ-ਨਾਲ 42 ਅਜਿਹੇ ਵੀ ਉਹਨਾਂ ਦੇ ਲੋਕ ਵੀ ਹਨ ਜੋ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਨ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...