– ਜੱਚਾ ਬੱਚਾ ਦੀ ਸਿਹਤ ਦਾ ਰੱਖਿਆ ਜਾਂਦਾ ਹੈ ਵਿਸ਼ੇਸ਼ ਧਿਆਨ
– ਪਿੰਡ ਪੱਧਰ ਤੇ ਟੀਕਾਕਰਨ ਪ੍ਰਤੀ ਜਾਗਰੂਕਤਾ ਵੱਧ ਰਹੀ ਹੈ – ਡਾ. ਭੁਪਿੰਦਰ ਸਿੰਘ
ਫਤਹਿਗੜ ਸਾਹਿਬ / ਬੱਸੀ ਪਠਾਣਾ – ਸਿਵਲ ਸਰਜਨ ਫ਼ਤਹਿਗੜ ਸਾਹਿਬ ਡਾ. ਦਵਿੰਦਰਜੀਤ ਕੋਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀ ਐਚ ਸੀ ਨੰਦਪੁਰ ਕਲੌੜ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਵੱਲੋਂ ਪੀ.ਐਚ.ਸੀ ਅਧੀਨ ਪੈਂਦੇ ਸਿਹਤ ਤੰਦਰੁਸਤੀ ਕੇਂਦਰ ਨੰਦਪੁਰ ਵਿੱਚ ਲਗੇ ਮਮਤਾ ਦਿਵਸ ਦਾ ਦੋਰਾ ਕੀਤਾ। ਇਸ ਮੋਕੇ ਤੇ ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਪ੍ਰਤੀ ਲੋਕਾਂ ਵਿੱਚ ਵਿਸ਼ਵਾਸ ਵੱਧ ਰਿਹਾ ਹੈ, ਇਸ ਕਰਕੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਮਮਤਾ ਦਿਵਸ ਮੌਕੇ ਪੇਂਡੂ ਖੇਤਰ ਦੇ ਲੋਕ ਆਪਣੇ ਬੱਚਿਆਂ ਨੂੰ ਖੁਦ ਟੀਕਾਕਰਨ ਕਰਵਾਉਣ ਲਈ ਲੈ ਕੇ ਆ ਰਹੇ ਹਨ। ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਦੀ ਮਿਹਨਤ ਸਦਕਾ ਬੱਚਿਆਂ ਦੀ ਮੌਤ ਦਰ ਵਿੱਚ ਕਮੀ ਆਈ ਹੈ ਅਤੇ ਪਿੰਡ ਪੱਧਰ ਤੇ ਟੀਕਾਕਰਨ ਪ੍ਰਤੀ ਜਾਗਰੂਕਤਾ ਵੱਧ ਰਹੀ ਹੈ । ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪੇਂਡੂ ਖੇਤਰਾਂ ਵਿੱਚ ਹਰ ਬੁੱਧਵਾਰ ਨੂੰ ਮਮਤਾ ਦਿਵਸ ਮਨਾਇਆ ਜਾਂਦਾ ਹੈ, ਜਿਸ ਵਿੱਚ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮੁਫ਼ਤ ਟੀਕਾਕਰਨ ਦੀਆਂ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਮਮਤਾ ਦਿਵਸ ਸਿਹਤ ਕੇਂਦਰਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਮਨਾਇਆ ਜਾਂਦਾ ਹੈ, ਜਿਸ ਵਿੱਚ ਜਾਨਲੇਵਾ ਬਿਮਾਰੀਆਂ ਦੀ ਰੋਕਥਾਮ ਲਈ ਮੁਫ਼ਤ ਟੀਕੇ ਲਗਾਏ ਜਾਂਦੇ ਹਨ । ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਟੀਕਾਕਰਨ ਮੁਹਿੰਮ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਸਿੱਖਿਅਤ ਸਟਾਫ਼, ਜਿਸ ਵਿੱਚ ਸਿਹਤ ਕਾਮੇ ਬੱਚਿਆਂ ਦਾ ਟੀਕਾਕਰਨ ਕਰਦੇ ਹਨ। ਪਿੰਡਾਂ ਵਿੱਚ ਆਸ਼ਾ ਵਰਕਰਾਂ ਹਨ ਜੋ ਹਰ ਮਹੀਨੇ ਸੂਚੀ ਤਿਆਰ ਕਰਕੇ ਬੱਚਿਆਂ ਦਾ ਟੀਕਾਕਰਨ ਕਰਵਾੳਂਦੀਆ ਹਨ।