ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ – ਮਾ ਵਰਿੰਦਰ ਸੋਨੀ

ਭੀਖੀ ਵਿੱਚ ਦੂਜੇ ਦਿਵਿਆਂਗ ਖੇਡ ਮੁਕਾਬਲੇ 26 ਤੋਂ ਸ਼ੁਰੂ

ਭੀਖੀ  ( ਕਮਲ ਜਿੰਦਲ)- ਕਸਬਾ ਭੀਖੀ ਵਿੱਚ ਦੂਜੇ ਦਿਵਿਆਂਗ ਖੇਡ ਮੁਕਾਬਲੇ 26 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਗੁੰਗੇ- ਬੋਲੇ , ਅਪਾਹਜ਼, ਵਿਅਕਤੀਆਂ ਨੂੰ ਸਮਾਜ ਦੇ ਹਾਨੀ  ਬਣਾਉਂਣ ਲਈ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ 26 ਅਕਤੂਬਰ ਦਿਨ ਸ਼ਨੀਵਾਰ ਨੂੰ ਸਥਾਨਕ ਨੈਸ਼ਨਲ ਕਾਲਜ ਵਿੱਖੇ ਦਿਵਿਆਂਗ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਖੇਡ ਮੁਕਾਬਲੇ ਵਿੱਚ ਦਿਵਿਆਂਗ ਵਿਅਕਤੀਆਂ ਲਈ ਟਰਾਈ ਸਾਇਕਲ ਦੋੜ, ਰੱਸਾਕਸੀ ਮੁਕਾਬਲਾ, ਪੰਜਾਂ,, ਤੇ ਗੋਲਾ ਸੁੱਟਣ ਮੁਕਾਬਲੇ, ਔਰਤਾਂ ਲਈ ਰੰਗੋਲੀ, ਮਹਿੰਦੀ ਹੋਰ ਰੌਚਿਕ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਨੋਜਵਾਨ ਦਿਵਿਆਂਗਾਂ ਲਈ ਦੋੜ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਇਸ ਖੇਡ ਮੁਕਾਬਲੇ ਵਿੱਚ ਹਲਕਾ ਵਿਧਾਇਕ ਡਾ ਵਿਜੈ ਸਿੰਗਲਾ ਜੀ, ਡਿਪਟੀ ਕਮਿਸ਼ਨਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਫ਼ਸਰ ਸਾਹਿਬਾਨ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਪਹੁੰਚ ਰਹੇ ਹਨ।ਇਸ ਮੌਕੇ ਹਲਕਾ ਵਿਧਾਇਕ ਵੱਲੋਂ ਮੁਕਾਬਲੇ ਵਿੱਚ ਜਿੱਤਣ ਵਾਲੇ ਖਿਡਾਰੀਆਂ ਨੂੰ ਟਰਾਫੀ ਤੇ ਪ੍ਰਸੰਸਾ ਪੱਤਰ ਦਿੱਤੇ ਜਾਣਗੇ ਮਾਂ ਵਰਿੰਦਰ ਸੋਨੀ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਇਸ ਖੇਡ ਮੁਕਾਬਲੇ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲਈ ਅਪੀਲ ਕੀਤੀ ਗਈ। ਉਹਨਾਂ ਕਿਹਾ ਕਿ ਇਨ੍ਹਾਂ ਖੇਡ ਮੁਕਾਬਲੇ ਵਿੱਚ ਭਾਗ ਲੈਕੇ ਦਿਵਿਆਂਗ ਨੋਜਵਾਨ ਲਈ ਆਪਣਾ ਤੇ ਆਪਣੇ ਪਰਿਵਾਰ ਦਾ ਨਾਂ ਰੌਸ਼ਨ ਕਰਨ ਦਾ ਸੁਨਹਿਰੀ ਮੌਕਾ ਹੈ।

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...