ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਅਮਰੀਕਾ ਦੇ ਸੂਬੇ ਕੈਨੇਟੀਕਟ ਵਿੱਚ ਵਾਪਰੇ ਹਾਦਸੇ ਵਿੱਚ ਭਾਰਤ ਦੇ  ਤੇਲਗੂ ਮੀਲ ਦੇ ਤਿੰਨ ਵਿਦਿਆਰਥੀਆਂ ਦੀ ਮੌਤ 

ਨਿਊਯਾਰਕ (ਰਾਜ ਗੋਗਨਾ )— ਬੀਤੇਂ ਦਿਨ ਅਮਰੀਕਾ ਦੇ ਕੈਨੇਟੀਕਟ ਸੂਬੇ ਵਿੱਚ ਹੋਏ ਇਕ ਕਾਰ ਸੜਕ ਹਾਦਸੇ ਵਿੱਚ ਤੇਲੁਗੂ ਮੂਲ ਦੇ ਆਂਧਰਾ ਪ੍ਰਦੇਸ਼ ਰਾਜ ਨਾਲ ਸਬੰਧਤ ਤਿੰਨ ਵਿਦਿਆਰਥੀਆਂ ਦੀ ਕਾਰ ਸੜਕ ਹਾਦਸੇ ਵਿੱਚ ਮੌਤ ਹੋ ਗਈ, ਮਾਰੇ ਗਏ ਤਿੰਨ ਵਿਦਿਆਰਥੀ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਨਾਲ ਸਬੰਧਤ ਸਨ ਜਿੰਨਾਂ ਦੀ  ਸੜਕ ਹਾਦਸੇ ਵਿੱਚ ਮੌਤ ਹੋ ਗਈ,   ਜਾਣਕਾਰੀ ਮੁਤਾਬਕ ਇਕ ਮਿਨੀਵੈਨ ‘ਚ ਅੱਠ ਵਿਅਕਤੀ ਸਵਾਰ ਸਨ। ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਚਾਰ ਹੋਰ ਲੋਕ ਗੰਭੀਰ ਜ਼ਖ਼ਮੀ ਹੋ ਗਏ ਜਦੋਂਕਿ ਇੱਕ ਹੋਰ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ। ਮਾਰੇ ਗਏ ਮ੍ਰਿਤਕਾਂ ਦੀ ਪਛਾਣ ਪ੍ਰੇਮ ਕੁਮਾਰ ਰੈਡੀ (ਹੈਦਰਾਬਾਦ), ਪਵਨੀ (ਵਾਰੰਗਲ) ਅਤੇ ਵੀ. ਸਾਈ ਨਰਸਿਮਹਾ (ਪੂਰਬੀ ਗੋਦਾਵਰੀ) ਵਜੋਂ ਹੋਈ ਹੈ। ਸਾਈ ਨਰਸਿਮਹਾ, ਜੋ ਇਸ ਸਾਲ ਹੀ ਅਗਸਤ ਵਿੱਚ ਅਮਰੀਕਾ ਆਇਆ ਸੀ, ਐਮਐਸ ਕਰ ਰਿਹਾ ਸੀ।ਮ੍ਰਿਤਕਾਂ ਦੇ ਪਰਿਵਾਰਾਂ ਨੇ ਕੇਂਦਰ ਅਤੇ ਤੇਲਗੂ ਰਾਜਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਮ੍ਰਿਤਕਾ ਦੀ ਲਾਸ਼ਾਂ ਨੂੰ ਵਾਪਸ ਲਿਆਉਣ ਵਿੱਚ ਉਹਨਾਂ ਦੀ  ਮਦਦ ਕਰਨ।

Loading

Scroll to Top