ਉਪ ਰਾਸ਼ਟਰਪਤੀ ਅਤੇ ਉਨਾਂ ਦਾ ਪਰਿਵਾਰ ਸ੍ਰੀ ਦਰਬਾਰ ਸਾਹਿਬ ਹੋਇਆ ਨਤਮਸਤਕ

• ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕ ਤੀਰਥ ਵੀ ਟੇਕਿਆ ਮੱਥਾ
ਅੰਮ੍ਰਿਤਸਰ,   (ਕਮਲਜੀਤ ਸੋਨੂੰ)—ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ, ਉਨਾਂ ਦੀ ਪਤਨੀ ਡਾ ਸੁਦੇਸ਼ ਧਨਖੜ ਪਰਿਵਾਰਕ ਮੈਂਬਰਾਂ ਨਾਲ ਅੱਜ ਦਿੱਲੀ ਤੋਂ ਵਿਸ਼ੇਸ਼ ਤੌਰ ਉਤੇ ਅੰਮ੍ਰਿਤਸਰ ਦੇ ਦੌਰੇ ਉਤੇ ਆਏ। ਜਿੱਥੇ ਉਨਾਂ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ, ਪੰਗਤ ਵਿਚ ਬੈਠ ਕੇ ਲੰਗਰ ਛਕਿਆ ਤੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ। ਅੰਮ੍ਰਿਤਸਰ ਪਹੁੰਚਣ ਉਤੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਸੀਨੀਅਰ ਆਈ ਏ ਐਸ ਅਧਿਕਾਰੀ ਸ੍ਰੀ ਰਮੇਸ਼ ਕੁਮਾਰ ਗੈਂਟਾ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਕੁਮਾਰ ਸੌਰਭ ਰਾਜ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਪੁਲਿਸ ਸ ਅਰੁਣਪਾਲ ਸਿੰਘ, ਆਈ ਸੀ ਸ੍ਰੀ ਮੋਹਨੀਸ਼ ਚਾਵਲਾ, ਜਿਲ੍ਹਾ ਪੁਲਿਸ ਮੁਖੀ ਸ੍ਰੀ ਸਵਪਨ ਸ਼ਰਮਾ, ਭਾਜਪਾ ਦੇ ਰਾਜ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਤੇ ਸਾਬਕਾ ਸੰਸਦ ਮੈਂਬਰ ਸ੍ਰੀ ਸ਼ਵੇਤ ਮਲਿਕ ਨੇ ਉਨਾਂ ਨੰਂ ਜੀ ਆਇਆਂ ਕਿਹਾ।
ਇਸ ਮੌਕੇ ਸਾਬਕਾ ਕੇਂਦਰੀ ਮੰਤਰੀ  ਸ੍ਰੀ ਸੋਮ ਪ੍ਰਕਾਸ਼ ਵੀ ਉਨਾਂ ਦੇ ਨਾਲ ਹਾਜ਼ਰ ਸਨ। ਸ੍ਰੀ ਦਰਬਾਰ ਸਾਹਿਬ ਪਹੁੰਚਣ ਉਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਨੇ ਉਪ ਰਾਸ਼ਟਰਪਤੀ ਤੇ ਉਨਾਂ ਦੇ ਪਰਿਵਾਰ ਦਾ ਸਵਾਗਤ ਕੀਤਾ। ਇਸ ਮਗਰੋਂ ਉਹ ਆਪਣੇ ਨਾਲ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਲੈ ਕੇ ਗਏ, ਜਿਸ ਦੌਰਾਨ ਉਹ ਦਰਬਾਰ ਸਾਹਿਬ ਦੀ ਮਰਯਾਦਾ, ਸਿੱਖ ਧਰਮ ਤੇ ਸਿਧਾਂਤ ਦੀ ਜਾਣਕਾਰੀ ਉਨਾਂ ਨਾਲ ਸਾਂਝੀ ਕਰਦੇ ਰਹੇ। ਸੂਚਨਾ ਅਧਿਕਾਰੀ ਸ ਜਸਵਿੰਦਰ ਸਿੰਘ ਜੱਸੀ ਨੇ ਇਤਹਾਸ ਬਾਰੇ ਜਾਣਕਾਰੀ ਉਨਾਂ ਨਾਲ ਸਾਂਝੀ ਕੀਤੀ, ਜਿਸ ਨੂੰ ਉਨਾਂ ਨੇ ਵਿਸ਼ੇਸ਼ ਰੁਚੀ ਨਾਲ ਸੁਣਿਆ। ਉੱਪ ਰਾਸ਼ਟਰਪਤੀ ਨੇ ਇਸ ਦੌਰਾਨ ਲੰਗਰ ਛੱਕਣ ਦੀ ਇੱਛਾ ਜ਼ਾਹਿਰ ਕੀਤੀ ਅਤੇ ਲੰਗਰ ਘਰ ਵਿਚ ਪੰਗਤ ਵਿਚ ਬੈਠ ਕੇ ਲੰਗਰ ਛਕਿਆ। ਇਸ ਮਗਰੋਂ ਉਹ ਬਰਤਨਾਂ ਦੀ ਸੇਵਾ ਕਰਨ ਲਈ ਗਏ ਤੇ ਸੰਗਤ ਦੇ ਜੂਠੇ ਬਰਤਨ ਸਾਫ ਕੀਤੇ। ਇਸ ਮਗਰੋਂ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਅਤੇ ਸੰਗਤ ਵਿਚ ਬੈਠ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਮਗਰੋਂ ਉਨਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ। ਸੂਚਨਾ ਕੇਂਦਰ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਿਰੋਪਾਓ, ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਨਾਲ ਉਨਾਂ ਨੂੰ ਸਨਮਾਨਿਤ ਕੀਤਾ ਗਿਆ। ਦਰਬਾਰ ਸਾਹਿਬ ਵਿਖੇ ਡੀ ਸੀ ਪੀ ਸ. ਪਰਮਿੰਦਰ ਸਿੰਘ ਭੰਡਾਲ ਵੱਲੋਂ ਸੰਗਤ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਸੁਰੱਖਿਆ ਤੇ ਮੀਡੀਆ ਕਵਰੇਜ਼ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਇਸ ਮਗਰੋਂ ਉਪ ਰਾਸ਼ਟਰਪਤੀ ਸਮੇਤ ਸਾਰਾ ਵਫ਼ਦ ਜਲਿਆਂ ਵਾਲਾ ਬਾਗ ਪੁੱਜਾ, ਜਿੱਥੇ ਉਨਾਂ ਨੇ ਸ਼ਹੀਦਾਂ ਨੂੰ ਫੁੱਲ ਮਲਾਵਾਂ ਅਰਪਿਤ ਕਰਕੇ ਸ਼ਰਧਾ ਭੇਟ ਕੀਤੀ। ਇਸ ਉਪਰੰਤ ਉਹ ਸ੍ਰੀ ਦੁਰਗਿਆਣਾ ਮੰਦਰ ਗਏ, ਜਿੱਥੇ ਮੰਦਰ ਨਾ ਖੁੱਲਾ ਹੋਣ ਕਾਰਨ ਥੋੜਾ ਸਮਾਂ ਉਨਾਂ ਨੂੰ ਇੰਤਜ਼ਾਰ ਕਰਨਾ ਪਿਆ। ਇੱਥੇ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ, ਡਾ. ਰਾਕੇਸ਼ ਕੁੰਦਰਾ, ਅਰੁਣ ਖੰਨਾ ਨੇ ਉਨਾਂ ਨੂੰ ਜੀ ਆਇਆਂ ਕਿਹਾ ਅਤੇ ਮੰਦਰ ਕਮੇਟੀ ਵਲੋ ਸਨਮਾਨਤ ਵੀ ਕੀਤਾ ਗਿਆ।ਇਸ ਉਪਰੰਤ ਉੱਪ ਰਾਸ਼ਟਰਪਤੀ ਸਮੇਤ ਸਾਰਾ ਵਫਦ ਭਗਵਾਨ ਵਾਲੀਮੀਕਿ ਤੀਰਥ ਵਿਖੇ ਵੀ ਪੁੱਜੇ ਅਤੇ ਮੱਥਾ ਟੇਕਿਆ । ਇਸ ਮੌਕੇ ਉੋਨ੍ਹਾਂ ਦੇ ਨਾਲ ਮੰਦਰ ਕਮੇਟੀ ਦੇ ਜੀ ਐਮ ਪੀ ਕਲਿਆਣ, ਸ਼ਕਤੀ ਕਲਿਆਨ, ਕੇਵਲ ਕੁਮਾਰ, ਕਮਲ ਨਾਹਰ , ਬਲਦੇਵ ਵਡਾਲੀ, ਇੰਜ: ਸਤਪਾਲ ਖੋਖੀ ਅਤੇ ਅਮਿਤ ਕੁਮਾਰ ਵੀ ਹਾਜ਼ਰ ਸਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की