ਆਮ ਫਿਲਮਾਂ ਤੋਂ ਵੱਖਰੀ ‘ਤੇ ਬੇਹੱਦ ਹੀ ਦਿਲਚਸਪ ਹੋਵੇਗੀ ਐਮੀ ਵਿਰਕ ਤੇ ਤਾਨੀਆ ਦੀ ਫ਼ਿਲਮ ‘ਓਏ ਮੱਖਣਾ’

ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ ਪਾ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ‘ਯੋਡਲੀ ਫ਼ਿਲਮਜ਼’ ਬੈਨਰ ਇੱਕ ਵੱਖਰੇ ਵਿਸ਼ੇ ਦੀ ਆਪਣੀ ਨਵੀਂ ਫਿਲਮ ‘ਓਏ ਮੱਖਣਾ’ 4 ਨਵੰਬਰ ਨੂੰ ਦਰਸ਼ਕਾਂ ਦੇ ਰੂਬਰੂ ਕਰਨ ਜਾ ਰਿਹਾ ਹੈ।ਇਸ ਫ਼ਿਲਮ ਦੀ ਨਾਇਕ ਜੋੜੀ ਪੰਜਾਬੀ ਸਿਨਮੇ ਦੀ ਸੁਪਰ ਸਟਾਰ  ਐਮੀ ਵਿਰਕ ਤੇ ਤਾਨੀਆ ਹੈ।ਇਸ ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ, ਜੋ ਲਗਾਤਾਰ ਆਪਣੀ ਲੇਖਣੀ ਨਾਲ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ ਅਤੇ ਉਨਾਂ ਦੀ ਇਸ ਫਿਲਮ ਵਿੱਚ ਦਰਸ਼ਕਾਂ ਨੂੰ ਇੱਕ ਵਿਲੱਖਣ ਅਤੇ ਮਨੋਰੰਜਕ ਪ੍ਰੇਮ ਕਹਾਣੀ ਦੇਖਣ ਨੂੰ ਮਿਲੇਗੀ। ਆਪਣੇ ਸੱਚੇ ਪਿਆਰ ਨੂੰ ਪਾਉਣ ਲਈ ਹਰ ਕੋਈ ਜੀਅ ਜਾਨ ਜਗਾ ਦਿੰਦਾ ਹੈ, ਫਿਰ ਚਾਹੇ ਉਸਦੇ ਲਈ ਗ਼ਲਤ, ਬੇਤੁਕਾ, ਅਜੀਬ ਕੋਈ ਵੀ ਤਰੀਕਾ ਕਿਉਂ ਨਾ ਅਪਣਾਉਣਾ ਪਵੇ, ਉਹ ਪਿੱਛੇ ਨਹੀਂ ਹਟਦੇ। ਇਸੇ ਤਰ੍ਹਾਂ ਫਿਲਮ ‘ਓਏ ਮੱਖਣਾ’ ਦੇ ਵਿੱਚ ਐਮੀ ਵਿਰਕ ਨੂੰ ਤਾਨਿਆ ਦੀ ਸਿਰਫ਼ ਅੱਖਾਂ ਦੇਖ ਦੇ ਹੀ ਉਸਦੇ ਨਾਲ ਪਿਆਰ ਹੋ ਜਾਂਦਾ ਹੈ।ਐਮੀ, ਤਾਨਿਆ ਨਾਲ ਆਪਣੀ ਜੋੜੀ ਫਿੱਟ ਕਰਨ ਲਈ ਵਾਰ ਵਾਰ ਅਜੀਬੋ ਗਰੀਬ ਤਰੀਕੇ ਅਪਣਾਉਂਦਾ ਹੈ। ਇਹ ਅਜੀਬ ਤਰੀਕਿਆਂ ਨਾਲ ਹੀ ਫਿਲਮ ਦੇ ਵਿੱਚ ਮਜ਼ੇਦਾਰ ਕਮੇਡੀ ਪੈਦਾ ਹੁੰਦੀ ਹੈ, ਜੋ ਦਰਸ਼ਕਾਂ ਦੇ ਢਿੱਡੀਂ ਪੀੜ੍ਹਾਂ ਪਾਉਣ ਲਈ ਮਜਬੂਰ ਕਰੇਗੀ। ਹੁਣ ਦੇਖਣਾ ਹੋਵੇਗਾ, ਐਮੀ ਤੇ ਤਾਨਿਆ ਦੀ ਪ੍ਰੇਮ ਕਹਾਣੀ ਕਿਵੇਂ ਪੂਰੀ ਹੋਵੇਗੀ? ਕਿਵੇਂ ਆਪਣੇ ਸੁਪਨਿਆ ਦੀ ਰਾਣੀ ਨੂੰ ਐਮੀ ਪਾ ਸਕੇਗਾ? ਹੁਣ ਦਰਸ਼ਕ ਫਿਲਮ ਦੀ ਕਹਾਣੀ ਨੂੰ ਲੈ ਕੇ ਅੰਦਾਜ਼ੇ ਲਗਾ ਰਹੇ ਨੇ ਤੇ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।ਫ਼ਿਲਮ ਵਿੱਚ ਐਮੀ ਵਿਰਕ ਤੇ ਤਾਨੀਆ ਦੇ ਨਾਲ ਗੁੱਗੂ ਗਿੱਲ, ਸਿੱਧੀਕਾ ਸ਼ਰਮਾ, ਸੁਖਵਿੰਦਰ ਚਾਹਲ, ਹਰਦੀਪ ਗਿੱਲ, ਤਰਸੇਮ ਪੌਲ, ਦੀਦਾਰ ਗਿੱਲ, ਸਤਵੰਤ ਕੌਰ, ਰੋਜ਼ ਜੇ. ਕੌਰ, ਮੰਜੂ ਮਾਹਲ ਤੇ ਪਰਮਿੰਦਰ ਗਿੱਲ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫਿਲਮ ਦਾ ਨਿਰਦੇਸ਼ਨ  ਨਿਰਦੇਸ਼ਕ ਸਿਮਰਜੀਤ ਸਿੰਘ ਵਲੋਂ ਕੀਤਾ ਗਿਆ ਹੈ, ਜਿਨ੍ਹਾਂ ਨੇ ‘ਅੰਗਰੇਜ਼’ ਤੇ ‘ਵਰਗੀਆਂ ਬਲਾਕਬਸਟਰ ਫ਼ਿਲਮਾਂ ਦਿੱਤੀਆਂ ਹਨ।

ਹਰਜਿੰਦਰ ਸਿੰਘ ਜਵੰਦਾ 9463828000

 

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी