ਪੰਜਾਬ ਵਿੱਚ ਜ਼ਿਮਨੀ ਚੋਣਾਂ ਵਿਚਾਲੇ ਆਮ ਆਦਮੀ ਪਾਰਟੀ ਨੇ ਅਗਾਮੀ ਨਗਰ ਨਿਗਮ ਚੋਣਾਂ ਲਈ ਤਿਆਰੀ ਵੀ ਵਿੱਢ ਦਿੱਤੀ ਹੈ। ਨਗਰ ਨਿਗਮ ਚੋਣਾਂ ਦੀ ਤਿਆਰੀ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਪੰਜਾਬ ਦੇ ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕਮਿਸ਼ਨਰਾਂ ਨੂੰ ਸਰਗਰਮੀਆਂ ਤੇਜ਼ ਕਰਨ ਲਈ ਕਿਹਾ ਗਿਆ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵੀਜੋਤ ਸਿੰਘ ਵੀ ਮੀਟਿੰਗ ਵਿੱਚ ਮੌਜੂਦ ਸਨ।