ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

40ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ

ਪੰਜਾਬ ਪੁਲਿਸ ਜਲੰਧਰ ਵਲੋਂ ਪਹਿਲੀ ਜਿੱਤ ਦਰਜ

ਕੈਗ ਦਿੱਲੀ ਅਤੇ ਨੇ ਪੰਜਾਬ ਐਂਡ ਸਿੰਧ ਬੈਂਕ ਨੂੰ ਹਰਾਇਆ

ਜਲੰਧਰ – ਕੈਗ ਦਿੱਲੀ ਨੇ ਪੰਜਾਬ ਐਂਡ ਸਿੰਧ ਬੈਂਕ ਦਿੱਲੀ ਨੂੰ 5-2 ਦੇ ਫਰਕ ਨਾਲ ਹਰਾ ਕੇ ਅਤੇ ਸਾਬਕਾ ਜੇਤੂ ਪੰਜਾਬ ਪੁਲਿਸ ਨੇ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੂੰ 4-3 ਦੇ ਫਰਕ ਨਾਲ ਹਰਾ ਕੇ ਤਿੰਨ ਤਿੰਨ ਅੰਕ ਹਾਸਲ ਕੀਤੇ। ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ 40ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਪੰਜਵੇਂ ਦਿਨ ਦੋ ਲੀਗ ਮੈਚ ਖੇਡੇ ਗਏ।

ਅੱਜ ਦਾ ਪਹਿਲਾ ਮੈਚ ਪੂਲ ਏ ਵਿੱਚ ਸਾਬਕਾ ਜੇਤੂ ਪੰਜਾਬ ਐਂਡ ਸਿੰਧ ਬੈਂਕ ਅਤੇ ਕੈਗ ਦਿੱਲੀ ਦਰਮਿਆਨ ਖੇਡਿਆ ਗਿਆ। ਖੇਡ ਦੇ 18ਵੇਂ ਮਿੰਟ ਵਿੱਚ ਕੈਗ ਦੇ ਵੈਂਕਟੇਸ਼ ਤੇਲਗੂ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 1-0 ਕੀਤਾ। ਖੇਡ ਦੇ 29ਵੇਂ ਮਿੰਟ ਵਿੱਚ ਸਿੰਧ ਬੈਂਕ ਦੇ ਕਪਤਾਨ ਜਸਕਰਨ ਸਿੰਘ ਨੇ ਗੋਲ ਕਰਕੇ ਬਰਾਬਰੀ ਕੀਤੀ। ਖੇਡ ਦੇ 29ਵੇਂ ਮਿੰਟ ਵਿੱਚ ਹੀ ਕੈਗ ਦੇ ਸੁਰਿਆ ਪ੍ਰਕਾਸ਼ ਨੇ ਗੋਲ ਕਰਕੇ ਸਕੋਰ 2-1 ਕੀਤਾ। ਖੇਡ ਦੇ 44ਵੇਂ ਮਿੰਟ ਵਿੱਚ ਬੈਂਕ ਦੇ ਪਰਮਵੀਰ ਸਿੰਘ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 2-2 ਕੀਤਾ। ਖੇਡ ਦੇ 49ਵੇਂ ਮਿੰਟ ਵਿਚ ਪ੍ਰਮੋਦ ਨੇ ਅਤੇ 50ਵੇਂ ਮਿੰਟ ਵਿੱਚ ਜਸਦੀਪ ਸਿੰਘ ਨੇ ਗੋਲ ਕਰਕੇ ਕੈਗ ਨੂੰ 4-2 ਨਾਲ ਅੱਗੇ ਕਰ ਦਿੱਤਾ। ਖੇਡ ਦੇ 52ਵੇਂ ਮਿੰਟ ਵਿੱਚ ਪ੍ਰਸ਼ਾਨ ਟਿਰਕੀ ਨੇ ਮੈਦਾਨੀ ਗੋਲ ਕਰਕੇ ਸਕੋਰ 5-2 ਕੀਤਾ।ਲੀਗ ਦੌਰ ਵਿੱਚ ਪੰਜਾਬ ਐਂਡ ਸਿੰਧ ਬੈਂਕ ਨੂੰ ਲਗਾਤਾਰ ਦੂਜੀ ਹਾਰ ਦਾ ਸਾਹਮਣਾ ਕਰਨਾ ਪਿਆ।

Loading

Scroll to Top