ਸਠਿਆਲਾ ਕਾਲਜ ਵਿਖੇ ਰਾਸ਼ਟਰੀ ਏਕਤਾ ਦਿਵਸ ਬੜੀ ਧੂਮ ਧਾਮ ਮਨਾਇਆ 

ਰਈਆ (ਕਮਲਜੀਤ ਸੋਨੂੰ)—ਭਾਰਤ ਸਰਕਾਰ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਤੇ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਦੇ ਸੰਦਰਭ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਕਾਲਜ,ਸਠਿਆਲਾ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਇਕ ਵਿਸ਼ੇਸ਼ ਲੈਕਚਰ  ਰਾਹੀਂ ਸਾਡੇ ਦੇਸ਼ ਦੀ ਅੰਦਰੂਨੀ ਤਾਕਤ ਅਤੇ ਲਚਕੀਲੇਪਣ ਦੀ ਪੁਸ਼ਟੀ ਕਰਨ ਦੇ ਨਾਲ-ਨਾਲ ਏਕਤਾ ਨੂੰ ਉਤਸ਼ਾਹਿਤ ਕਰਨ ਅਤੇ “ਰਾਸ਼ਟਰੀ ਏਕਤਾ ਦਿਵਸ” ਮਨਾਉਣ ਦੇ ਉਦੇਸ਼ ਦਾ ਸਮਰਥਨ ਕੀਤਾ ਗਿਆ।  ਇਸ ਮੌਕੇ  ਐਨ.ਐਸ.ਐਸ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਕਰਮਬੀਰ ਸਿੰਘ ਦੀ ਅਗਵਾਈ ਵਿੱਚ ਸੌ ਤੋਂ ਵੱਧ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਾਡੇ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਸਭ ਤੋਂ ਵੱਡੇ ਖਤਰਿਆਂ ਦਾ ਸਾਹਮਣਾ ਕਰਨ ਦਾ ਪ੍ਰਣ ਲਿਆ। ਕਾਲਜ ਓਐਸਡੀ ਡਾ.ਤੇਜਿੰਦਰ ਕੌਰ ਸ਼ਾਹੀ ਨੇ ਐਨ.ਐਸ.ਐਸ ਯੁਨਿਟ ਨੂੰ ਅਜਿਹੇ ਕਾਰਜ ਭਵਿੱਖ ਵਿੱਚ ਵੀ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ ਅਤੇ ਕਿਹਾ ਕਿ ਸਾਰੇ ਵਿਦਿਆਰਥੀ ਰਾਸ਼ਟਰ ਏਕਤਾ ਕਾਇਮ ਰੱਖਣ ਲਈ ਆਪਣਾ ਬਣਦਾ ਯੋਗਦਾਨ ਪਾਉਣ ਅਤੇ ਦੇਸ਼  ਨਾਲ ਪਿਆਰ ਰੱਖਣ।ਇਸ ਮੌਕੇ ਪ੍ਰੋ.ਰਾਜਨ ਬੇਦੀ, ਪ੍ਰੋ. ਰਾਬੀਆ ਅਰੋੜਾ, ਪ੍ਰੋ.ਹਰਪ੍ਰੀਤ ਕੌਰ ਅਤੇ ਪ੍ਰੋ.ਜਸਮਿੰਦਰ ਕੌਰ ਹਾਜਰ ਸਨ ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की