*ਯੂਬਾ ਸਿਟੀ, ਕੈਲੀਫੋਰਨੀਆ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਦੀਵਾਨ ਸ਼ੁਰੂ, ਵਿਸ਼ਾਲ ਨਗਰ ਕੀਰਤਨ 5 ਨਵੰਬਰ ਨੂੰ

ਸੈਕਰਾਮੈਂਟੋ, ਕੈਲੀਫੋਰਨੀਆ ( ਹੁਸਨ ਲੜੋਆ ਬੰਗਾ):  ਗੁਰਦੁਆਰਾ ਸਾਹਿਬ ਟਾਇਰਾ ਬੁਉਨਾ ਯੂਬਾਸਿਟੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ 44ਵੇਂ ਨਗਰ ਕੀਰਤਨ ਸਬੰਧੀ  ਗੁਰਮਤਿ ਸਮਾਗਮ ਕਈ ਦਿਨਾਂ ਤੋਂ ਚੱਲ ਰਹੇ ਹਨ, ਤੇ ਦੌਰਾਨ ਵਿਸ਼ਾਲ ਨਗਰ ਕੀਰਤਨ 5 ਨਵੰਬਰ  ਦਿਨ ਐਤਵਾਰ ਨੂੰ ਕੱਢਿਆ ਜਾ ਰਿਹਾ ਹੈ । ਇਨ੍ਹਾਂ ਵੱਖ ਵੱਖ ਧਾਰਮਿਕ ਸਮਾਗਮਾਂ ਵੱਖ ਵੱਖ ਕੀਰਤਨੀ ਜੱਥੇ, ਕਵੀਸ਼ਰ, ਢਾਢੀ ਜੱਥੇ ਅਤੇ ਪ੍ਰਚਾਰਕ ਪਹੁੰਚ ਰਹੇ ਹਨ ਜਿਨਾਂ ਵਿੱਚ ਵਿਸ਼ੇਸ਼ ਰੂਪ ਚ ਭਾਈ ਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ , ਭਾਈ ਸਿਮਰਨਜੀਤ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ , ਭਾਈ ਹਰਪਾਲ ਸਿੰਘ ਜੀ ਕਥਾਵਾਚਕ ( ਫ਼ਤਹਿਗੜ੍ਹ ਸਾਹਿਬ ਵਾਲੇ ) ਭਾਈ ਮਹਿਲ ਸਿੰਘਜੀ ਕਵੀਸ਼ਰੀ ਜਥਾ ( ਚੰਡੀਗੜ੍ਹ ਵਾਲੇ , ਭਾਈ ਸੁਖਵਿੰਦਰ ਸਿੰਘ ਅਨਮੋਲ (ਢਾਡੀ ਜਥਾ) , ਭਾਈ ਵਿਕਰਮ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਯੂਬਾ ਸਿਟੀ ਅਤੇ ਭਾਈ ਉਮੇਸ਼ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਯੂਬਾ ਸਿਟੀ ਵਿਸ਼ੇਸ਼ ਤੌਰ ਤੇ ਸੰਗਤਾਂ ਨੂੰ ਕੀਰਤਨ ਰਾਹੀਂ ਗੁਰੂ ਪਾਤਸ਼ਾਹ ਜੀ ਦੀ ਬਾਣੀ ਨਾਲ ਜੋੜਨਗੇ। ਇਸਤੋਂ ਇਲਾਵਾ ਹੋਰ ਕਈ ਉੱਚ ਕੋਟੀ ਦੇ ਰਾਗੀ ਅਤੇ ਢਾਡੀ ਅਤੇ ਕੀਰਤਨੀ ਜੱਥੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਤੇ ਕਥਾ ਵਿਚਾਰਾਂ ਨਾਲ ਗੁਰੂ ਦੀਆਂ ਸੰਗਤਾਂ ਨੂੰ ਨਿਹਾਲ ਕਰਨਗੇ |

ਬਾਕੀ ਸਮਾਗਮਾਂ ਵਿੱਚ ਬੱਚਿਆਂ ਦਾ ਵਿਸ਼ੇਸ਼ ਕੀਰਤਨ ਦਰਬਾਰ, ਵਿਸ਼ੇਸ਼ ਢਾਡੀ ਦਰਬਾਰ ਅਤੇ ਸ਼ਹੀਦੀ ਦਿਵਸ, ਰੈਣ ਸਥਾਈ ਕੀਰਤਨ, ਸ਼ੁਕਰਵਾਰ ਨੂੰ ਆਤਿਸ਼ਬਾਜੀ, ਅੰਮ੍ਰਿਤ ਸੰਚਾਰ, ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ, ਭੋਗ ਅਤੇ ਕੀਰਤਨ ਸਮਾਗਮ ਅਤੇ ਨਗਰ ਕੀਰਤਨ ਮੁੱਖ ਰੂਪ ਵਿੱਚ ਸ਼ਾਮਿਲ ਹਨ। ਇਨਾਂ ਸਮਾਗਮਾਂ ਦੇ ਹਿੱਸੇ ਵਜੋਂ ਵਿਸ਼ੇਸ ਸੈਮੀਨਾਰ ਵੀ 4 ਨਵੰਬਰ ਸਵੇਰੇ ਸਾਢੇ ਦਸ ਵਜੇ 820 ਪਲਾਜਾ ਵੇਅ,ਯੂਬਾ ਸਿਟੀ,ਕੈਲੀਫ਼ੋਰਨੀਆ ਵਿੱਚ ਹੋਣ ਜਾ ਰਿਹਾ ਹੈ।

 

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी