3 ਨਵੰਬਰ ਨੂੰ ਨਾਮਵਰ ਗਾਇਕ ਹਰਜੀਤ ਹਰਮਨ ਕਰਨਗੇ ਦਰਸ਼ਕਾਂ ਦਾ ਮਨੋਰੰਜਨ

ਜਲੰਧਰ-ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਮੌਕੇ 3 ਨਵੰਬਰ ਨੂੰ ਨਾਮਵਰ ਪੰਜਾਬੀ ਗਾਇਕ ਹਰਜੀਤ ਹਰਮਨ ਦਰਸ਼ਕਾਂ ਦਾ ਮਨੋਰੰਜਨ ਕਰਨਗੇ ।  “ਪੰਜੇਬਾਂ “ ਤੇ “ਮੁੰਦਰੀ “ ਗੀਤ ਨਾਲ ਸਟਾਰ ਬਣੇ ਹਰਜੀਤ ਹਰਮਨ ਆਪਣੇ ਗਾਣਿਆਂ “ ਚਾਦਰ “ , “ਪੰਜਾਬ “ ਆਦਿ ਨਾਲ ਦਹਾਕੇ ਤੋਂ ਵੀ ਲੰਬੇ ਸਮੇਂ ਤੋਂ ਦਰਸ਼ਕਾਂ ਦੇ ਦਿਲ ਉੱਪਰ ਰਾਜ ਕਰ ਰਹੇ ਹਨ । ਹਰਜੀਤ ਹਰਮਨ ਦੀ ਫਾਈਨਲ ਮੈਚ ਤੋਂ ਪਹਿਲਾਂ ਪੇਸ਼ਕਾਰੀ ਲਈ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ । ਸੁਸਾਇਟੀ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਫਾਈਨਲ ਮੈਚ ਵੇਖਣ ਪਹੁੰਚ ਰਹੇ ਦਰਸ਼ਕਾਂ ਲਈ ਜਿੱਥੇ ਬੈਠਣ ਦੇ ਖਾਸ ਪ੍ਰਬੰਧ ਕੀਤੇ ਗਏ, ਉੱਥੇ ਉਨ੍ਹਾਂ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੱਕੀ ਕੂਪਨ ਰਾਹੀਂ ਆਲਟੋ ਕਾਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਹੋਰ ਵੀ ਕੀਮਤੀ ਤੋਹਫ਼ੇ ਲੱਕੀ ਡਰਾਅ ਰਾਹੀਂ ਸਿਰਫ਼ ਤੇ ਸਿਰਫ਼ ਦਰਸ਼ਕਾਂ ਲਈ ਕੱਢੇ ਜਾਣਗੇ। ਸੁਸਾਇਟੀ ਨੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਹੈ ਕਿ ਵੱਧ ਚੜ੍ਹ ਟੂਰਨਾਮੈਂਟ ਵਿਚ ਸ਼ਾਮਿਲ ਹੋਵੇ ਅਤੇ ਰੋਮਾਂਚਿਕ ਮੈਚਾਂ ਦਾ ਆਨੰਦ ਲਵੋ।  ਉਨਾਂ ਇਹ ਵੀ ਕਿਹਾ ਕਿ ਕੁੱਝ ਕਾਰਨਾਂ ਕਰਕੇ ਬੱਬੂ ਮਾਨ ਦੀ ਪੇਸ਼ਕਾਰੀ ਨਹੀਂ ਹੋ ਸਕੇਗੀ ।

Loading

Scroll to Top
Latest news
ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂ... ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਸਿੱਖ ਇਤਿਹਾਸ ਵਿਚ ਸਾਕਾ ਗੁਰਦੁਆਰਾ ਪਾਉਂਟਾ ਸਾਹਿਬ 22 ਮਈ1964 ਦਾ ਮਹੱਤਵ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਕੰਗ ਤੇ ਸਿੰਗਲਾ ਦੱਸਣ ਰਾਹੁਲ ਤੇ ਕੇਜਰੀਵਾਲ ਦੋਸਤ ਹਨ ਜਾਂ ਦੁਸ਼ਮਣ : ਡਾ. ਸੁਭਾਸ਼ ਸ਼ਰਮਾ राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋ...