40ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ

ਇੰਡੀਅਨ ਆਇਲ ਮੁੰਬਈ ਅਤੇ ਕੈਗ ਦਿੱਲੀ ਫਾਇਨਲ ਵਿੱਚ

ਜਲੰਧਰ – 40ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਖਿਤਾਬ ਲਈ ਇੰਡੀਅਨ ਆਇਲ ਮੁੰਬਈ ਅਤੇ ਕੈਗ ਦਿੱਲੀ ਦੀਆਂ ਟੀਮਾਂ ਆਹਮੋ ਸਾਹਮਣੇ ਹੋਣਗੀਆਂ। ਉੁਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਟੂਰਨਾਮੈਂਟ ਦਾ ਫਾਇਨਲ ਮੁਕਾਬਲਾ ਸ਼ੁਕਰਵਾਰ ਸ਼ਾਮ 6-30 ਵਜੇ ਖੇਡਿਆ ਜਾਵੇਗਾ। ਜਿਸ ਨੂੰ ਪੀਟੀਸੀ ਗੋਲਡ ਤੇ ਸਿੱਧਾ ਪ੍ਰਸਾਰਿਤ ਕੀਤਾ ਜਾਵੇਗਾ। ਅੱਜ ਖੇਡੇ ਗਏ ਪਹਿਲੇ ਸੈਮੀਫਾਇਨਲ ਵਿੱਚ ਕੈਗ ਦਿੱਲੀ ਨੇ ਸਾਬਕਾ ਜੇਤੂ ਆਰਮੀ ਇਲੈਵਨ ਨੂੰ ਪੈਨਲਟੀ ਸ਼ੂਟ ਆਊਟ ਰਾਹੀਂ 5-3 ਦੇ ਫਰਕ ਨਾਲ ਹਰਾ ਕੇ ਅਤੇ ਦੂਜੇ ਸੈਮੀਫਾਇਨਲ ਵਿੱਚ ਇੰਡੀਅਨ ਆਇਲ ਮੁੰਬਈ ਨੇ ਪੰਜਾਬ ਪੁਲਿਸ ਜਲੰਧਰ ਨੂੰ 2-1 ਦੇ ਫਰਕ ਨਾਲ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ। ਮੁੱਖ ਮਹਿਮਾਨ ਸ਼ੁਸ਼ੀਲ ਰਿੰਕੂ ਮੈਂਬਰ ਪਾਰਲੀਮੈਂਟ ਨੇ ਸਟੇਡੀਅਮ ਦੇ ਆਧੁਨੀਕੀਕਰਨ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਕੈਗ ਦਿੱਲੀ ਨੇ ਸੁਰਜੀਤ ਹਾਕੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਫਾਇਨਲ ਵਿੱਚ ਪ੍ਰਵੇਸ਼ ਕੀਤਾ ਹੈ ਜਦਕਿ ਇੰਡੀਅਨ ਆਇਲ ਮੁੰਬਈ ਨੇ 12ਵੀਂ ਵਾਰ ਟੂਰਨਾਮੈਂਟ ਦੇ ਫਾਇਨਲ ਪ੍ਰਵੇਸ਼ ਕੀਤਾ। ਦੂਜੇ ਸੈਮੀਫਾਇਨਲ ਤੋਂ ਪਹਿਲਾਂ ਅਮੋਲਕ ਸਿੰਘ ਗਾਖਲ ਵਲੋਂ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਉਲੰਪੀਅਨ ਮਨਪ੍ਰੀਤ ਸਿੰਘ ਦਾ ਗੋਲਡ ਮੈਡਲ ਨਾਲ ਸਨਮਾਨ ਕੀਤਾ ਗਿਆ।

ਪਹਿਲਾ ਸੈਮੀਫਾਇਨਲ ਆਰਮੀ ਇਲੈਵਨ ਦਿੱਲੀ ਅਤੇ ਕੈਗ ਦਿੱਲੀ ਦਰਮਿਆਨ ਖੇਡਿਆ ਗਿਆ। ਖੇਡ ਦੇ ਪਹਿਲੇ ਅੱਧ ਵਿੱਚ ਆਰਮੀ ਇਲੈਵਨ ਨੇ ਗੋਲ ਕਰਨ ਦੇ ਕਈ ਮੌਕੇ ਗਵਾਏ। ਅੱਧੇ ਸਮੇਂ ਤੱਕ ਦੋਵੇਂ ਟੀਮਾਂ ਬਿਨ੍ਹਾਂ ਕਿਸੇ ਗੋਲ ਦੇ ਬਰਾਬਰ ਸਨ।ਖੇਡ ਦੇ 57ਵੇਂ ਮਿੰਟ ਵਿੱਚ ਕੈਗ ਦੇ ਪ੍ਰਮੋਦ ਨੇ ਪੈਨਲਟੀ ਸਟਰੋਕ ਨੂੰ ਗੋਲ ਵਿੱਚ ਬਦਲ ਕੇ ਸਕੋਰ 1-0 ਕੀਤਾ। 58ਵੇਂ ਮਿੰਟ ਵਿੱਚ ਆਰਮੀ ਇਲੇਵਨ ਦੇ ਹਰਮਨ ਸਿੰਘ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਬਰਾਬਰੀ ਕੀਤੀ। ਮੈਚ ਦਾ ਫੈਸਲਾ ਪੈਨਲਟੀ ਸ਼ੂਟ ਆਊਟ ਰਾਹੀਂ 5-3 ਦੇ ਫਰਕ ਨਾਲ ਕੈਗ ਦਿੱਲੀ ਦੇ ਹੱਕ ਵਿੱਚ ਰਿਹਾ।

ਦੂਜਾ ਸੈਮੀਫਾਇਨਲ ਸਾਬਕਾ ਜੇਤੂ ਇੰਡੀਅਨ ਆਇਲ ਮੁੰਬਈ ਅਤੇ ਸਾਬਕਾ ਜੇਤੂ ਪੰਜਾਬ ਪੁਲਿਸ ਜਲੰਧਰ ਦਰਮਿਆਨ ਖੇਡਿਆ ਗਿਆ। ਖੇਡ ਦੇ 10ਵੇਂ ਮਿੰਟ ਵਿੱਚ ਉਲੰਪੀਅਨ ਸਿਮਰਨਜੀਤ ਸਿੰਘ ਨੇ ਮੈਦਾਨੀ ਗੋਲ ਕਰਕੇ ਸਕੋਰ 1-0 ਕੀਤਾ। ਖੇਡ ਦੇ ਦੂਜੇ ਕਵਾਰਟਰ ਵਿੱਚ ਪੁਲਿਸ ਨੇ ਲਗਾਤਾਰ ਚਾਰ ਪੈਨਲਟੀ ਕਾਰਨਰ ਗਵਾਏ।ਅੱਧੇ ਸਮੇਂ ਤੱਕ ਇੰਡੀਅਨ ਆਇਲ 1-0 ਨਾਲ ਅੱਗੇ ਸੀ। ਖੇਡ ਦੇ 40ਵੇਂ ਮਿੰਟ ਵਿੱਚ ਪੰਜਾਬ ਪੁਲਿਸ ਦੇ ਹਰਮਨਜੀਤ ਸਿੰਘ ਨੇ ਉਲੰਪੀਅਨ ਮਨਪ੍ਰੀਤ ਸਿੰਘ ਦੇ ਪਾਸ ਤੇ ਮੈਦਾਨੀ ਗੋਲ ਕਰਕੇ ਸਕੋਰ 1-1 ਕੀਤਾ। ਖੇਡ ਦੇ 58ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਸੁਨੀਲ ਯਾਦਵ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 2-1 ਕਰਕੇ ਮੈਚ ਆਪਣੇ ਨਾਂਅ ਕੀਤਾ।

ਅੱਜ ਦੇ ਮੈਚਾਂ ਦੇ ਮੁੱਖ ਮੁਹਿਮਾਨ ਸ਼ੁਸ਼ੀਲ ਰਿੰਕੂ ਮੈਂਬਰ ਪਾਰਲੀਮੈਂਟ ਜਲੰਧਰ, ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ, ਬਲਤੇਜ ਪੰਨੂ ਮੀਡੀਆ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ। ਇਸ ਮੌਕੇ ਤੇ ਹਾਕੀ ਪੰਜਾਬ ਦੇ ਪ੍ਰਧਾਨ ਨਿਿਤਨ ਕੋਹਲੀ, ਉਲੰਪੀਅਨ ਅਜੀਤ ਪਾਲ ਸਿੰਘ, ਗੈਰੀ ਜੋਹਲ (ਕੈਨੇਡਾ) ਰਾਜਵਿੰਦਰ ਕੌਰ ਥਿਆੜਾ, ਅਮੋਲਕ ਸਿੰਘ ਗਾਖਲ, ਉਲੰਪੀਅਨ ਗੁਰਮੇਲ ਸਿੰਘ, ਰਾਜਬੀਰ ਕੌਰ, ਵਰਿੰਦਰਪ੍ਰੀਤ ਸਿੰਘ, ਇਕਬਾਲ ਸਿੰਘ ਸੰਧੂ, ਸੁਰਿੰਦਰ ਸਿੰਘ ਭਾਪਾ, ਲਖਬੀਰ ਸਿੰਘ ਨਾਰਵੇ, ਗੁਰਵਿੰਦਰ ਸਿੰਘ ਗੁੱਲੂ, ਰਣਬੀਰ ਸਿੰਘ ਰਾਣਾ ਟੁੱਟ, ਨੱਥਾ ਸਿੰਘ ਗਾਖਲ, ਰਾਮ ਪ੍ਰਤਾਪ, ਐਲ ਆਰ ਨਈਅਰ, ਕੈਮ ਗਿੱਲ, ਅਵਤਾਰ ਸਿੰਘ ਤਾਰੀ, ਲਖਵਿੰਦਰ ਪਾਲ ਸਿੰਘ ਖਹਿਰਾ, ਹਾਕੀ ਪੰਜਾਬ ਦੇ ਜਨਰਲ ਸਕੱਤਰ ਅਮਰੀਕ ਸਿੰਘ ਪੁਆਰ, ਨਰਿੰਦਰਪਾਲ ਸਿੰਘ ਜੱਜ, ਰਾਜਨ ਚੋਪੜਾ, ਰਿਪੁਦਮਨ ਕੁਮਾਰ ਸਿੰਘ, ਡਾਕਟਰ ਗੁਰਚਰਨ ਸਿੰਘ, ਦਲਜੀਤ ਸਿੰਘ ਢਿਲੋਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Loading

Scroll to Top
Latest news
अमन बग्गा बने Digital Media Association (DMA) के प्रधान, गुरप्रीत सिंह संधू चेयरमैन, अजीत सिंह बुलंद... ਜਲੰਧਰ ਪੱਛਮੀ ਜ਼ਿਮਨੀ ਚੋਣ: 37325 ਵੋਟਾਂ ਨਾਲ ਜਿੱਤੇ ਮੋਹਿੰਦਰ ਭਗਤ, BJP ਦੂਜੇ ਤੇ ਕਾਂਗਰਸ ਤੀਜੇ ਨੰਬਰ ‘ਤੇ ਰਹੀ अंधेरे में डूबा रहा जालंधर का ये पूरा क्षेत्र ,लगभग 24 घण्टे से बंद है बिजली पंजाब सरकार के कैबिनेट मंत्री अमन अरोड़ा और MLA रमन अरोड़ा ने किए डिजिटल मीडिया एसोसिएशन (डीएमए) के आ... इंडियन ऑयल पंजाब सब जूनियर बैडमिंटन रैंकिंग टूर्नामेंट संपन्न आर्मी इंटर-कमांड हॉकी चैंपियनशिप 2024-25 शानदार समारोह के साथ संपन्न*  आप नेताओं ने जालंधर पश्चिम में शानदार जीत का मनाया जश्न एमबीडी ग्रुप ने सामाजिक जिम्मेदारी के साथ  मनाया अपना 79वें  स्थापना दिवस  मुख्यमंत्री भगवंत मान ने जालंधर पश्चिम विधानसभा में की नुक्कड़ सभाएं, लोगों से आप उम्मीदवार मोहिंदर ... कांग्रस हिन्दुओ को हिंसक और आप जनरल समाज पर झूठे एस.सी एक्ट के मुकदमे दर्ज करवा रही है-अशोक सरीन