ਅੰਮ੍ਰਿਤਸਰ ’ਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਹੱਤਿਆ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਗੋਪਾਲ ਮੰਦਰ ਦੇ ਬਾਹਰ ਕੂੜੇ ਦੇ ਵਿਵਾਦ ਨੂੰ ਲੈ ਕੇ ਧਰਨੇ ’ਤੇ ਬੈਠੇ ਹਨ। ਇਸ ਦੌਰਾਨ ਮੁਲਜ਼ਮ ਸੰਦੀਪ ਸੰਨੀ ਨੇ ਆਪਣੇ ਲਾਇਸੰਸੀ ਪਿਸਤੌਲ ਨਾਲ ਸੁਧੀਰ ਸੂਰੀ ਨੂੰ ਗੋਲੀ ਮਾਰ ਦਿੱਤੀ। ਉਸ ਨੇ ਹਸਪਤਾਲ ਵਿੱਚ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਦਿੱਤਾ। ਡੀਜੀਪੀ ਨੇ ਦੱਸਿਆ ਕਿ ਧਾਰਾ 302 ਤਹਿਤ ਐਫਆਈਆਰ ਦਰਜ ਕਰਕੇ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਹਥਿਆਰ ਸਮੇਤ ਮੌਕੇ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ, ਪੁੱਛਗਿੱਛ ਜਾਰੀ ਹੈ।ਅਸੀਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਾਂ। ਇਸ ਦੇ ਨਾਲ ਹੀ ਡੀਜੀਪੀ ਨੇ ਕਿਹਾ ਕਿ ਅੰਮ੍ਰਿਤਸਰ ’ਚ ਸਥਿਤੀ ਪੂਰੀ ਤਰ੍ਹਾਂ ਕਾਬੂ ’ਚ ਹੈ ਅਤੇ ਮੁੱਖ ਦੋਸ਼ੀ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ। ਅਸੀਂ ਪੰਜਾਬ ਦੀ ਸ਼ਾਂਤੀ ਨੂੰ ਖਰਾਬ ਨਹੀਂ ਹੋਣ ਦੇਵਾਂਗੇ।