ਅੰਮ੍ਰਿਤਸਰ ’ਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਸ਼ਿਵ ਸੈਨਾ ਪੰਜਾਬ ਵੱਲੋਂ ਭਲਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਕਤਲ ਦੇ ਵਿਰੋਧ ਵਿੱਚ ਸ਼ਿਵ ਸੈਨਿਕਾਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਤਲ ਤੋਂ ਬਾਅਦ ਕਈ ਥਾਵਾਂ ’ਤੇ ਸਥਿਤੀ ਤਣਾਅਪੂਰਨ ਹੋ ਗਈ ਹੈ ਜਦਕਿ ਪੁਲਿਸ ਮਾਹੌਲ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਧੀਰ ਸੂਰੀ ਨੂੰ ਪੰਜ ਗੋਲੀਆਂ ਲੱਗੀਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ ਹੈ।