ਸੰਤ ਭਿੰਡਰਾਂਵਾਲੇ ਦੇ ਪੋਤੇ ਦਾ ਵਿਆਹ

ਅੰਮ੍ਰਿਤਸਰ: ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੋਤਰੇ ਗੁਰਕੰਵਰ ਸਿੰਘ ਅੱਜ ਦਮਦਮੀ ਟਕਸਾਲ ਵਿਖੇ ਅਹਰਪ੍ਰੀਤ ਕੌਰ ਨਾਲ ਵਿਆਹ ਬੰਧਨ ਵਿੱਚ ਬੱਝ ਗਏ।
ਸਮਾਗਮ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖ਼ਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਖਸੀਅਤਾਂ ਨਵੀਂ ਵਿਆਹੀ ਜੋੜੀ ਨੂੰ ਅਸ਼ੀਰਵਾਦ ਦੇਣ ਪਹੁੰਚੀਆਂ। ਗੁਰਕੰਵਰ ਸਿੰਘ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਪੋਤਾ ਅਤੇ ਈਸ਼ਰ ਸਿੰਘ ਦਾ ਪੁੱਤਰ ਹੈ ਜਦਕਿ ਹਰਪ੍ਰੀਤ ਕੌਰ ਪ੍ਰਦੀਪ ਸਿੰਘ ਦੀ ਧੀ ਹੈ।
ਇਸ ਦੌਰਾਨ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਨੇ ਕੌਮ ਖਾਤਰ ਜੋ ਕੁਰਬਾਨੀ ਦਿੱਤੀ, ਉਸ ਲਈ ਕੋਈ ਲਫਜ਼ ਨਹੀਂ ਹੈ। ਮੈਨੂੰ ਸੰਤ ਬਾਬਾ ਹਰਨਾਮ ਸਿੰਘ ਈਸ਼ਰ ਸਿੰਘ ਨਾਲ ਮਿਲਣ ਦਾ ਮੌਕਾ ਮਿਲਿਆ। ਉਹ ਬੜੇ ਨੇਕ ਇਨਸਾਨ ਹਨ। ਇਸ ਦੌਰਾਨ ਉਨ੍ਹਾਂ ਨਵੀਂ ਜੋੜੀ ਨੂੰ ਅਸ਼ੀਰਵਾਦ ਦਿੱਤਾ ਅਤੇ ਸੰਤਾਂ ਦੇ ਦੱਸੇ ਹੋਏ ਰਾਹ ‘ਤੇ ਚੱਲਦੇ ਰਹਿਣ ਅਤੇ ਦੋਹਾਂ ਪਰਿਵਾਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ, ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ, ਸਾਬਕਾ ਡੀਐਸਜੀਐਮਸੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਵਿਰਸਾ ਸਿੰਘ ਵਲਟੋਹਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਵੀ ਸਮਾਗਮ ਵਿਚ ਸ਼ਾਮਲ ਹੋਏ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...