ਚੰਡੀਗੜ੍ਹ ਏਅਰਪੋਰਟ ਦਾ ਨਾਂ ਹੁਣ ਕਾਗਜ਼ਾਂ ਵਿਚ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਹੁਣ ਦਰਜ ਹੋ ਗਿਆ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਚੰਡੀਗੜ੍ਹ ਏਅਰਪੋਰਟ ਨੂੰ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਨੋਟੀਫਾਈ ਕਰ ਦਿੱਤਾ ਹੈ। ਇਸ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਲਈ ਗੈਜੇਟ ਨੋਟੀਫਿਕੇਸ਼ਨ ਜਾਰੀ ਹੋਇਆ ਹੈ। ਹੁਣ ਵੈੱਬਸਾਈਟ ‘ਤੇ ਚੰਡੀਗੜ੍ਹ ਦਾ ਏਅਰਪੋਰਟ ਇੰਟਰਨੈਸ਼ਨਲ ਏਅਰਪੋਰਟ ਦੇ ਨਾਂ ਤੋਂ ਹੀ ਡਿਸਪਲੇਅ ਹੋ ਰਿਹਾ ਹੈ। ਬੀਤੀ 28 ਸਤੰਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਚੰਡੀਗੜ੍ਹ ਏਅਰਪੋਰਟ ਦਾ ਨਾਂ ‘ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ’ ਕੀਤੇ ਜਾਣ ਨੂੰ ਲੈ ਕੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ।
ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਮੋਹਾਲੀ ਜ਼ਿਲ੍ਹੇ ਵਿਚ ਆਯੋਜਿਤ ਪ੍ਰੋਗਰਾਮ ਵਿਚ ਇਹ ਨਾਮਕਰਨ ਹੋਇਆ ਸੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੀ ਇਸ ਵਿਚ ਪਹੁੰਚੀ ਸੀ। ਇਸ ਤੋਂ ਇਲਾਵਾ ਸੂਬੇ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਡਾ. ਵੀਕੇ ਸਣੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬੀਐੱਲ ਪੁਰੋਹਿਤ, ਸਾਂਸਦ ਕਿਰਨ ਖੇਰ, ਹਰਿਆਣਾ ਦੇ ਰਾਜਪਾਲ ਬੰਡਾਰੂ ਦਤਾਤ੍ਰੇਯ, ਗ੍ਰਹਿ ਮੰਤਰੀ ਅਨਿਲ ਵਿਜ ਆਦਿ ਪਹੁੰਚੇ ਸਨ।