ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀਆਂ ਮਾਰਨ ਵਾਲੇ ਨੌਜਵਾਨ ਦੀ ਅੱਜ ਅੰਮ੍ਰਿਤਸਰ ਕੋਰਟ ਵਿਚ ਪੇਸ਼ੀ ਹੋਈ। ਉਸ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਕੋਰਟ ਵਿਚ ਲਿਆਂਦਾ ਗਿਆ। ਕੋਰਟ ਵੱਲੋਂ ਮੁਲਜ਼ਮ ਸੰਦੀਪ ਨੂੰ 7 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਇਸ ਦੌਰਾਨ ਉਸ ਕੋਲੋਂ ਪੁੱਛਗਿਛ ਕੀਤੀ ਜਾਵੇਗੀ ਤੇ ਜਾਂਚ ਕੀਤੀ ਜਾਵੇਗੀ ਕਿ ਕਤਲ ਕਰਨ ਪਿੱਛੇ ਉਸ ਦੀ ਮਨਸ਼ਾ ਕੀ ਸੀ ਅਤੇ ਕਿਸ ਦੇ ਕਹਿਣ ‘ਤੇ ਉਸ ਨੇ ਅਜਿਹਾ ਕੀਤਾ।
ਦੱਸ ਦੇਈੇਏ ਕਿ ਬੀਤੇ ਦਿਨੀਂ ਧਰਨੇ ‘ਤੇ ਬੈਠੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਦਾ ਮਾਹੌਲ ਤਣਾਅਪੂਰਨ ਹੋ ਗਿਆ। ਹਿੰਦੂ ਨੇਤਾਵਾਂ ਵੱਲੋਂ ਅੱਜ ਬੰਦ ਦੀ ਕਾਲ ਦਿੱਤੀ ਗਈ ਹੈ ਤੇ ਨਾਲ ਹੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਮ੍ਰਿਤਸਰ ਵਿਖੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ।