ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਗੁਰੂ ਕ੍ਰਿਪਾ ਨਾਲ ਮਨਾਵੇਗੀ ਸਥਾਪਨਾ ਦਿਵਸ

ਮੁਫਤ ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ 25 ਨਵੰਬਰ ਨੂੰਗੁਰਮਤਿ ਸਮਾਗਮ 26 ਨਵੰਬਰ ਨੂੰ

ਚੰਡੀਗੜ੍ਹ ਪਿਛਲੇ ਸੱਤ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਨਿਰਸਵਾਰਥ ਲੋਕ ਸੇਵਾ ਨੂੰ ਸਮਰਪਿਤ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀਅੰਮ੍ਰਿਤਸਰ ਵੱਲੋਂ ਪਿੰਡ ਪਲਸੌਰਾਚੰਡੀਗੜ੍ਹ ਸਥਿਤ ਆਪਣੀ ਸ਼ਾਖਾ ਦਾ ਸਥਾਪਨਾ ਦਿਵਸ 25 ਅਤੇ 26 ਨਵੰਬਰ ਨੂੰ ਵਿਖੇ ਮਨਾਇਆ ਜਾਵੇਗਾਜਿੱਥੇ ਮੁਫ਼ਤ ਮੈਡੀਕਲ ਕੈਂਪ ਤੇ ਗਿਆਨ ਭਰਪੂਰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।

ਜ਼ਿਕਰਯੋਗ ਹੈ ਕਿ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੀ ਸਥਾਪਨਾ 1947 ਵਿਚ ਭਗਤ ਪੂਰਨ ਸਿੰਘ ਜੀ ਵੱਲੋਂ ਕੀਤੀ ਗਈ ਸੀ ਜੋ ਦੁਨੀਆ ਵਿਚ ਨਿਰਸਵਾਰਥ ਲੋਕ ਸੇਵਾਵਾਂ ਲਈ ਇੱਕ ਉਮੀਦ ਅਤੇ ਹਮਦਰਦੀ ਦਾ ਚਾਨਣ ਮੁਨਾਰਾ ਬਣਕੇ ਮਨੁੱਖਤਾ ਲਈ ਪਿਆਰਦੇਖਭਾਲ ਅਤੇ ਸੇਵਾ ਦੇ ਮੁੱਖ ਸਿਧਾਂਤਾਂ ਤੇ ਅਧਾਰਤ ਹੈ।

ਪਿੰਗਲਵਾੜਾ ਸੁਸਾਇਟੀ ਦੇ ਮੁਖੀ ਡਾ: ਇੰਦਰਜੀਤ ਕੌਰ ਨੇ ਐਤਵਾਰ ਨੂੰ ਇੱਥੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 25 ਨਵੰਬਰ ਨੂੰ ਮਰੀਜ਼ਾਂ ਲਈ ਖੁੱਲ੍ਹਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾਜਿਸ ਵਿੱਚ ਉੱਘੇ ਮੈਡੀਕਲ ਪ੍ਰੈਕਟੀਸ਼ਨਰਅੱਖਾਂ ਦੇ ਮਾਹਿਰਹਮਦਰਦ ਮਨੋਵਿਗਿਆਨੀਕੁਸ਼ਲ ਸਰਜਨ ਤੇ ਆਰਥੋਪੀਡਿਕ ਮਾਹਰ ਮਰੀਜ਼ਾਂ ਦੀ ਜਾਂਚ ਕਰਨਗੇ। ਇਸੇ ਦਿਨ ਸਵੇਰੇ ਖੂਨਦਾਨ ਕੈਂਪ ਵੀ ਲਾਇਆ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਦੂਜੇ ਦਿਨ 26 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਸ਼ੀਰਵਾਦ ਲੈਣ ਲਈ ਗੁਰਮਤਿ ਸਮਾਗਮ’ ਕਰਵਾਇਆ ਜਾਵੇਗਾ। ਸ਼ੁਰੂਆਤ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਦੇ ਭੋਗ‘ ਨਾਲ ਹੋਵੇਗੀਜਿਸ ਤੋਂ ਬਾਅਦ ਪਿੰਗਲਵਾੜਾ ਸੁਸਾਇਟੀ ਦੇ ਹੋਣਹਾਰ ਬੱਚਿਆਂ ਦੁਆਰਾ ਮਨੋਹਰ ਗੁਰਬਾਣੀ ਕੀਰਤਨ‘ ਗਾਇਨ ਕੀਤਾ ਜਾਵੇਗਾ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸਵੇਰੇ 11 ਵਜੇ ਰੂਹਾਨੀ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾਜਦਕਿ ਇਸਤਰੀ ਸਤਿਸੰਗ ਸਭਾ ਪਲਸੌਰਾ ਵੱਲੋਂ ਦੁਪਿਹਰ 12 ਵਜੇ ਤੋਂ 1 ਵਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਅਧਾਰਤ ਪਵਿੱਤਰ ਸ਼ਬਦ ਗਿਆਨ‘ ਦਾ ਪ੍ਰਵਾਹ ਚੱਲੇਗਾ। ਡਾ: ਇੰਦਰਜੀਤ ਕੌਰ ਨੇ ਆਮ ਲੋਕਾਂ ਨੂੰ ਇਸ ਮੈਡੀਕਲ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਗੁਰਮਤਿ ਸਮਾਗਮ ਵਿੱਚ ਸ਼ਾਮਲ ਹੋ ਕੇ ਰੂਹਾਨੀ ਸਾਂਝ ਦਾ ਅਨੁਭਵ ਲੈਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ।

ਡਾ: ਇੰਦਰਜੀਤ ਕੌਰ ਨੇ ਦੱਸਿਆ ਕਿ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਆਪਣੇ ਯਤਨਾਂ ਰਾਹੀਂ ਬੇਘਰੇ ਅਤੇ ਬੇਸਹਾਰਾ ਵਿਅਕਤੀਆਂ ਨੂੰ ਆਸਰਾ ਦੇਣਗਰੀਬਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਸਮੇਤ ਸਰੀਰਕ ਅਤੇ ਮਾਨਸਿਕ ਤੌਰ ਤੇ ਅਪਾਹਜਾਂ ਦੀ ਸਹਾਇਤਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਗਲਵਾੜਾ ਦੇ ਪਰਉਪਕਾਰੀ ਯਤਨ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਹਨ ਅਤੇ ਉਮੀਦ ਤੇ ਮਾਨਵਤਾ ਦੇ ਪ੍ਰਤੀਕ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਤਿੰਦਰ ਸਿੰਘ ਔਲਖ ਏ.ਡੀ.ਜੀ.ਪੀ.(ਸੇਵਾਮੁਕਤ)ਹਰਪਾਲ ਸਿੰਘ ਮੈਡੀਕਲ ਸੋਸ਼ਲ ਵਰਕਰਹਰੀਸ਼ ਚੰਦਰ ਗੁਲਾਟੀਰਵਿੰਦਰ ਕੌਰਨਿਰਮਲ ਸਿੰਘ ਅਤੇ ਪ੍ਰਕਾਸ਼ ਚੰਦ ਜੈਨ ਵੀ ਹਾਜ਼ਰ ਸਨ।

Loading

Scroll to Top
Latest news
ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की ਨਵਾਂਸ਼ਹਿਰ ਦੀ ਪੁਲਿਸ ਚੌਕੀ 'ਤੇ ਗ੍ਰੇਨੇਡ ਹਮਲੇ ਪਿੱਛੇ ਕੇ.ਜ਼ੈਡ.ਐਫ. ਦਾ ਹੱਥ; ਦੋ ਹਥਿਆਰਾਂ ਸਮੇਤ ਤਿੰਨ ਕਾਬੂ