ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅਤੇ ਸਿੱਖ ਪਾਰਲੀਮੈਂਟ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1 ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਰਨਲ ਹਾਊਸ ਵਿਚ ਅਹੁਦੇਦਾਰਾਂ ਦੀ 8 ਨਵੰਬਰ ਨੂੰ ਚੋਣ ਕੀਤੀ ਜਾਵੇਗੀ। ਇਸਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੋਂ ਉਮੀਦਵਾਰ ਐਲਾਨਿਆ ਹੈ। ਦੱਸ ਦਈਏ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੌਜੂਦਾ ਐੱਸਜੀਪੀਸੀ ਦੇ ਪ੍ਰਧਾਨ ਹਨ।
ਉਮੀਦਵਾਰ ਦਾ ਐਲਾਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਟਵੀਟ (ਐਕਸ) ’ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਹੋਣ ਜਾ ਰਹੀ ਸਲਾਨਾ ਚੋਣ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੇਰੀ ਪਾਰਟੀ ਦੇ ਐਸ.ਜੀ.ਪੀ.ਸੀ. ਦੇ ਸਾਰੇ ਮੈਂਬਰਾਂ ਨੇ ਉਹਨਾਂ ਨਾਲ ਮੇਰੀਆਂ ਵਨ ਟੂ ਵਨ ਮੀਟਿੰਗਾਂ ਵਿੱਚ ਉਹਨਾਂ ਦੇ ਕੰਮਕਾਜ ਵਿੱਚ ਪੂਰਾ ਭਰੋਸਾ ਪ੍ਰਗਟਾਇਆ ਹੈ। ਇਸ ਲਈ ਉਹ ਮੌਜੂਦਾ ਚੋਣਾਂ ਲਈ ਸਾਡੀ ਪਸੰਦ ਬਣੇ ਰਹਿਣਗੇ।