ਭਾਈ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੁੜ ਲਿਖਿਆ ਪੱਤਰ

ਜੇਲ੍ਹ ‘ਚ ਕੈਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਬੇਨਤੀ ਕੀਤੀ ਹੈ। ਉਨ੍ਹਾਂ ਨੇ ਕਿਹਾ ਸੱਭ ਤੋਂ ਪਹਿਲਾਂ ਮੈਂ ਸਰਬੱਤ ਦੇ ਭਲੇ ਲਈ ਉਸ ਅਕਾਲ-ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ। ਸਿੰਘ ਸਾਹਿਬ ਜੀ, 1984 ਦੇ ਵਿੱਚ ਮੈਂ ਗਿਆਰਵੀਂ ਵਿੱਚ ਪੜ੍ਹਦਾ ਸੀ। ਉਸ ਸਮੇਂ ਦਿੱਲੀ ਦੇ ਤਖ਼ਤ ਤੇ ਬੈਠੇ ਕਾਂਗਰਸੀ ਹੁਕਮਰਾਨਾਂ ਵਲੋਂ ਟੈਕਾਂ ਅਤੇ ਤੋਪਾਂ ਨਾਲ ਢਹਿ ਢੇਰੀ ਕੀਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਅੱਗੇ ਖੜ੍ਹ ਕੇ ਮੈਂ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅੱਗੇ ਇਹ ਅਰਦਾਸ ਕੀਤੀ ਸੀ ਕਿ ਹੇ ਗੁਰੂ ਸਾਹਿਬ ਜੀ, ਜਿਹੜੇ ਹੁਕਮਰਾਨਾਂ ਨੇ ਤੁਹਾਡੇ ਇਸ ਮਹਾਨ ਤਖ਼ਤ ਸਾਹਿਬ ਜੀ ਦਾ ਇਹ ਹਾਲ ਕੀਤਾ ਹੈ, ਮੈਂ ਉਨ੍ਹਾਂ ਤੋਂ ਬਦਲਾ ਲੈਣਾ ਚਾਹੁੰਦਾ ਹਾਂ, ਤੁਸੀਂ ਆਪ ਹੀ ਕਿਰਪਾ ਕਰਨਾ,ਬਣਤ ਬਣਾਉਣਾ। ਫਿਰ 11 ਸਾਲਾਂ ਬਾਅਦ ਗੁਰੂ ਸਾਹਿਬ ਜੀ ਨੇ ਆਪ ਹੀ ਆਪਣੀ ਸੇਵਾ ਲੈ ਲਈ। ਹਿੰਦੋਸਤਾਨ ਦੀਆਂ ਅਦਾਲਤਾਂ ਨੇ ਜਦੋਂ ਮੈਨੂੰ ਮੌਤ ਦੀ ਸਜ਼ਾ ਸੁਣਾਈ ਤਾਂ ਉਸ ਸਮੇਂ ਮੈਂ ਆਪਣਾ ਸਾਰਾ ਸੰਘਰਸ਼ ਅਤੇ ਅਦਾਲਤਾਂ ਵਿੱਚ ਦਿੱਤੇ ਬਿਆਨ ਛੇਵੇਂ ਪਾਤਸ਼ਾਹ ਦੇ ਚਰਨਾਂ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਸਮਰਪਿਤ ਕਰ ਦਿੱਤੇ।

ਸਿੰਘ ਸਾਹਿਬ ਜੀ, ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ ਤੇ ਮੇਰੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਈ ਗਈ ਅਪੀਲ ਨੂੰ 12 ਸਾਲ ਹੋ ਗਏ ਹਨ। ਇਸ ਅਪੀਲ ਤੇ ਫੈਸਲਾ ਲੈਣ ਲਈ ਮੈਂ ਭੁੱਖ ਹੜਤਾਲਾਂ ਕੀਤੀਆਂ, ਸੁਪਰੀਮ ਕੋਰਟ ਵਿੱਚ ਪਟੀਸ਼ਨ ਵੀ ਪਾਈ, ਫਿਰ ਵੀ ਇਸ ਅਪੀਲ ਤੇ ਕੋਈ ਫੈਸਲਾ ਨਹੀਂ ਹੋ ਸਕਿਆ। ਮੇਰੇ ਕੇਸ ਦਾ ਫ਼ੈਸਲਾ ਰਾਜਨੀਤੀ ਦੀਆਂ ਘੁੰਮਣਘੇਰੀਆਂ, ਧੋਖੇਬਾਜੀਆਂ, ਸਾਜਿਸ਼ਾਂ , ਮੌਕਾਪ੍ਰਸਤੀਆਂ ਅਤੇ ਚਾਲਬਾਜ਼ੀਆਂ ਦਾ ਸ਼ਿਕਾਰ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਤੇ ਸਾਡੀਆਂ ਹੋਰ ਧਾਰਮਿਕ ਸ਼ੰਸਥਾਵਾਂ ਦੇ ਪ੍ਮੁੱਖ ਆਗੂ “ਸ਼੍ਰੀ ਅਕਾਲ ਤਖ਼ਤ ਸਾਹਿਬ ਜੀ, ਜੀ ਦੇ ਆਦੇਸ਼ ਤੇ ਪਾਈ ਇਸ ਅਪੀਲ ਤੇ 12 ਸਾਲਾਂ ਬਾਅਦ ਵੀ ਕੋਈ ਫੈਸਲਾ ਨਹੀਂ ਕਰਵਾ ਸਕੇ। ਕਹਿੰਦੇ ਹਨ ਕਿ 12 ਸਾਲਾਂ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ। ਵੱਡੀਆਂ-ਵੱਡੀਆਂ ਗੱਡੀਆਂ ਵਿੱਚ ਹੂਟਰ ਮਾਰਦੇ ਫਿਰਦੇ, ਆਪਣੇ ਆਪ ਨੂੰ ਬਹੁਤ ਹੀ ਵੱਡੇ ਧਾਰਮਿਕ ਅਤੇ ਪੰਥਕ ਆਗੂ ਹੋਣ ਦੀ ਫੀਲਿੰਗ ਲੈਣ ਵਾਲੇ, ਸਾਡੇ ਇਨ੍ਹਾਂ ਆਗੂਆਂ ਦੀ, ਇਨ੍ਹਾਂ ਵੱਲੋਂ ਕਹੀ ਹੋਈ ਕਿਸੇ ਗੱਲ ਦੀ ਅਤੇ ਇਨ੍ਹਾਂ ਵੱਲੋਂ ਕੀਤੀ ਗਈ ਕਿਸੇ ਮੰਗ ਦੀ ਦਿੱਲੀ ਦੇ ਹੁਕਮਰਾਨਾਂ ਦੀ ਨਜ਼ਰ ਵਿੱਚ ਰੂੜੀ ਜਿੰਨੀ ਵੀ ਅਹਿਮੀਅਤ ਨਹੀਂ ਹੈ।

ਸਿੰਘ ਸਾਹਿਬ ਜੀ, ਗੁਰੂ ਸਾਹਿਬਾਨ ਜੀ ਵੱਲੋਂ ਦਿਖਾਏ ਹੋਏ ਮਾਰਗ ਤੇ ਚੱਲਣ ਦੀ ਕੋਸ਼ਿਸ਼ ਕਰਨ ਵਾਲਾ ਮੈਂ ਇੱਕ ਆਮ ਸਿੱਖ ਹਾਂ। ਰਾਜਨੀਤੀ ਦੀਆਂ ਚਾਲਬਾਜ਼ੀਆਂ, ਧੋਖੇਬਾਜੀਆਂ, ਮੌਕਾਪ੍ਰਸਤੀਆਂ ,ਸਾਜਿਸ਼ਾਂ ਮੇਰੇ ਜੀਵਨ ਦਾ ਹਿੱਸਾ ਨਹੀਂ ਹਨ। ਮੈਂ ਤਾਂ ” ਹਾਂ ਜਾਂ ਨਾਂਹ” ਵਿੱਚ ਵਿਸ਼ਵਾਸ ਰੱਖਦਾ ਹਾਂ। ਮੈਂ ਰਾਜਨੀਤੀ ਦੀਆਂ ਇਨ੍ਹਾਂ ਸਾਜਿਸ਼ਾਂ, ਧੋਖੇਬਾਜੀਆਂ, ਚਾਲਬਾਜ਼ੀਆਂ, ਮੌਕਾਪ੍ਰਸਤੀਆਂ ਤੋਂ ਮੁਕਤੀ ਚਾਹੁੰਦਾ ਹਾਂ। ਮੇਰੀ ਆਪ ਜੀ ਨੂੰ ਇਹ ਬੇਨਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਵੱਲੋਂ ਰਾਸ਼ਟਰਪਤੀ ਜੀ ਕੋਲ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਤੁਰੰਤ ਆਦੇਸ਼ ਜਾਰੀ ਕੀਤੇ ਜਾਣ। ਅਪੀਲ ਵਾਪਸ ਲੈਣ ਦੀ ਇਹ ਸਾਰੀ ਪ੍ਰਕਿਰਿਆ ਨੂੰ 7 ਤੋਂ 10 ਦਿਨਾਂ ਦੇ ਵਿੱਚ ਪੂਰਾ ਕੀਤਾ ਜਾਵੇ। ਨਹੀਂ ਤਾਂ ਮੈਨੂੰ ਬਹੁਤ ਹੀ ਅਫ਼ਸੋਸ ਨਾਲ ਇਹ ਲਿਖਣਾ ਪੈ ਰਿਹਾ ਹੈ ਕਿ ਮੈਨੂੰ ਇਸ ਅਪੀਲ ਨੂੰ ਵਾਪਸ ਕਰਵਾਉਣ ਦੇ ਲਈ ਭੁੱਖ ਹੜਤਾਲ ਕਰਨ ਲਈ ਮਜਬੂਰ ਹੋਣਾ ਪਵੇਗਾ। 28 ਸਾਲਾਂ ਤੋਂ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਅਤੇ ਪਿਛਲੇ 17 ਸਾਲਾਂ ਤੋਂ ਫਾਂਸੀ ਚੱਕੀ ਵਿੱਚ ਬੈਠੇ ਕਿਸੇ ਵਿਅਕਤੀ ਨੂੰ ਅਗਰ ਆਪਣੀ ਅਪੀਲ ਵਾਪਸ ਕਰਵਾਉਣ ਲਈ ਭੁੱਖ ਹੜਤਾਲ ਕਰਨੀ ਪਵੇ ਤਾਂ ਇਹ ਹੋਰ ਵੀ ਅਫ਼ਸੋਸਨਾਕ ਹੋਵੇਗਾ। ਇਹ ਸਾਰੀ ਜਿੰਮੇਵਾਰੀ ਤੁਹਾਡੀ ਹੋਵੇਗੀ। ਤੁਸੀਂ ਚੁੱਪ ਬੈਠ ਕੇ ਆਪਣੇ ਬਣਦੇ ਫਰਜ਼ਾਂ ਤੋਂ ਨਾ ਭੱਜਣਾ, ਸਗੋਂ ਇਸ ਮੁੱਦੇ ਤੇ ਕਾਰਵਾਈ ਕਰਕੇ ਆਪਣੇ ਬਣਦੇ ਪੰਥਕ ਫਰਜ਼ ਅਦਾ ਕਰਨਾ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...