ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਡੇਰਾ ਪ੍ਰੇਮੀ ਹੱਤਿਆ ਕਾਂਡ ਦੇ 3 ਸ਼ੂਟਰ ਗਿ੍ਰਫਤਾਰ

ਚੰਡੀਗੜ੍ਹ- ਪੰਜਾਬ ਦੇ ਫਰੀਦਕੋਟ ਵਿਚ ਡੇਰਾ ਪ੍ਰੇਮੀ ਦੀ ਹੱਤਿਆ ਮਾਮਲੇ ਵਿਚ ਵੱਡਾ ਖੁਲਾਸਾ ਹੋਇਆ ਹੈ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਹੱਤਿਆ ਨੂੰ ਲਾਰੈਂਸ ਗੈਂਗ ਦੇ ਸ਼ੂਟਰਾਂ ਵਲੋਂ ਅੰਜਾਮ ਦੇਣ ਦੀ ਗੱਲ ਸਾਹਮਣੇ ਆਈ ਹੈ। ਇਨ੍ਹਾਂ ਵਿਚ 4 ਸ਼ੂਟਰ ਹਰਿਆਣਾ ਤੋਂ ਅਤੇ 2 ਸ਼ੂਟਰ ਫਰੀਦਕੋਟ ਦੇ ਦੱਸੇ ਜਾ ਰਹੇ ਹਨ। ਦੱਸਦੇ ਚਲੀਏ ਕਿ ਇਸ ਹੱਤਿਆ ਕਾਂਡ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਪਹਿਲਾਂ ਹੀ ਅਪਣੇ ਫੇਸਬੁੱਕ ਪੇਜ ’ਤੇ ਪੋਸਟ ਅਪਲੋਡ ਕਰਕੇ ਲੈ ਚੁੱਕਾ ਹੈ। ਫਿਲਹਾਲ ਪੰਜਾਬ ਪੁਲਿਸ ਦੇ ਅਧਿਕਾਰੀ ਇਸ ਮਾਮਲੇ ਵਿਚ ਕੁਝ ਵੀ ਬੋਲਣ ਲਈ ਤਿਆਰ ਨਹੀਂ ਹਨ।
ਦੱਸਦੇ ਚਲੀਏ ਕਿ ਦਿੱਲੀ ਪੁਲਿਸ ਕਾਊਂਟਰ ਇੰਟੈਲੀਜੈਂਸ ਨੇ ਹਰਿਆਣਾ ਦੇ 3 ਸ਼ੂਟਰਾਂ ਨੂੰ ਪਟਿਆਲਾ ਦੇ ਪਿੰਡ ਬਖਸ਼ੀਵਾਲਾ ਤੋਂ ਕਾਬੂ ਕਰ ਲਿਆ।
ਪੰਜਾਬ ਪੁਲਿਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹੋਰ ਸ਼ੂਟਰਾਂ ਨੂੰ ਕਾਬੂ ਕਰਨ ਲਈ ਅਲੱਗ ਅਲੱਗ ਜ਼ਿਲ੍ਹਿਆਂ ਵਿਚ ਛਾਪੇਮਾਰੀ ਕਰ ਰਹੀ ਹੈ। ਪੁਲਿਸ ਟੀਮਾਂ ਨੇ ਫਰੀਦਕੋਟ, ਖਰੜ ਅਤੇ ਬਲੌਂਗੀ ਸਣੇ ਕਈ ਜਗ੍ਹਾ ’ਤੇ ਰੇਡ ਕੀਤੀ। ਇਸ ਤੋਂ ਇਲਾਵਾ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚ ਬੰਦ ਗੈਂਗਸਟਰਾਂ ਦਾ ਰਿਕਾਰਡ ਖੰਗਾਲਣ ਸਣੇ ਜ਼ਮਾਨਤ ’ਤੇ ਛੁਡੇ ਕੈਦੀਆਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ ਤਾਕਿ ਹਤਿਆਰਿਆਂ ਦਾ ਪਰਦਾਫਾਸ਼ ਹੋ ਸਕੇ।
ਉਧਰ, ਪਰਵਾਰ ਨੇ ਪ੍ਰਦੀਪ ਸਿੰਘ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕੀਤਾ ਹੈ। ਪਰਵਾਰ ਨੇ ਇਨਸਾਫ ਮਿਲਣ ਤੱਕ ਸਸਕਾਰ ਨਹੀਂ ਕਰਨ ਦੀ ਗੱਲ ਕਹੀ। ਹੁਣ ਪੁਲਿਸ ਪ੍ਰਦੀਪ ਸਿੰਘ ਦੇ ਘਰ ਵਾਲਿਆਂ ਅਤੇ ਡੇਰਾ ਕਮੇਟੀ ਨੂੰ ਮਨਾਉਣ ਦੀ ਕੋਸ਼ਿਸ਼ ਵਿਚ ਲੱਗੀ ਹੋਈ ਹੈ ਲੇਕਿਨ ਪੀੜਤ ਪਰਵਾਰ ਵਿਚ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਦੇ ਪ੍ਰਤੀ ਰੋਸ ਹੈ।
ਪ੍ਰਦੀਪ ਸਿੰਘ ਦੇ ਪਰਵਾਰ ਨੇ ਕਿਹਾ ਕਿ ਇਨਸਾਫ ਮਿਲਣ ਤੱਕ ਅੰਤਿਮ ਸਸਕਾਰ ਨਹੀਂ ਕਰਨਗੇ।

Loading

Scroll to Top