ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਬੰਦੀ ਸਿੰਘਾਂ ਦੀ ਰਿਹਾਈ ਵਾਲੇ ਪੋਸਟਰ ਲਾਉਣ ਵਾਲਿਆਂ ਨੂੰ ਧਮਕੀਆਂ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਚਰਖੀ ਦਾਦਰੀ ’ਚ ਇੱਕ ਗੁਰਦੁਆਰਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਮੰਗਦੇ ਹੋਰਡਿੰਗ ਬੋਰਡ ਲਾਉਣ ’ਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸ਼ੋਸ਼ਲ ਮੀਡੀਆ ‘ਤੇ ਫੋਨ ਰਾਹੀਂ ਦਿੱਤੀਆਂ ਧਮਕੀਆਂ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕਾਂ ਨਾਲ ਖੜ੍ਹਨ ਦੀ ਵਚਨਬੱਧਤਾ ਪ੍ਰਗਟਾਈ ਹੈ।
ਹਾਸਲ ਜਾਣਕਾਰੀ ਅਨੁਸਾਰ ਚਰਖੀ ਦਾਦਰੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੀਰਜ ਸਿੰਘ ਨੇ ਸਥਾਨਕ ਪੁਲਿਸ ਥਾਣੇ ਵਿਚ ਲਿਖਤੀ ਸ਼ਿਕਾਇਤ ਦੇ ਕੇ ਕਿਹਾ ਹੈ ਕਿ ਉਨ੍ਹਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਨਾਲ ਸਬੰਧਤ ਪੋਸਟਰ ਲਗਾਉਣ ’ਤੇ ਕੁਝ ਲੋਕ ਪ੍ਰੇਸ਼ਾਨ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਸਬੰਧੀ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਮੰਗਣਾ ਕੋਈ ਗੁਨਾਹ ਨਹੀਂ ਹੈ ਤੇ ਇਹ ਪੂਰੀ ਸਿੱਖ ਕੌਮ ਦੀ ਮੰਗ ਹੈ। ਬੰਦੀ ਸਿੰਘਾਂ ਨੂੰ ਰਿਹਾਅ ਨਾ ਕੀਤੇ ਜਾਣ ’ਤੇ ਪੂਰੇ ਦੇਸ਼ ਵਿਚ ਸਿੱਖਾਂ ਅੰਦਰ ਰੋਸ ਹੈ ਕਿਉਂਕਿ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ ਸਿੱਖਾਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ।

Loading

Scroll to Top