ਵਾਸ਼ਿੰਗਟਨ- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਕਿ ਉਹ ਤੀਜੀ ਵਾਰ ਵ੍ਹਾਈਟ ਹਾਊਸ ਦੀ ਦੌੜ ਵਿਚ ਸ਼ਾਮਲ ਹੋਣਗੇ। ਉਨ੍ਹਾਂ ਮੱਧਕਾਲੀ ਚੋਣਾਂ ਵਿੱਚ ਰਿਪਬਲਿਕਨ ਪਾਰਟੀ ਦੇ ਮਾੜੇ ਪ੍ਰਦਰਸ਼ਨ ਅਤੇ ਮਾਰ-ਏ-ਲਾਗੋ ਕਲੱਬ ਸਮੇਤ ਮਾਮਲਿਆਂ ਵਿੱਚ ਆਪਣੇ ਵਿਰੁੱਧ ਚੱਲ ਰਹੀ ਕਾਨੂੰਨੀ ਜਾਂਚ ਦੇ ਬਾਵਜੂਦ ਇਹ ਐਲਾਨ ਕੀਤਾ। ਦੂਜੇ ਪਾਸੇ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਕੀ ਰਿਪਬਲਿਕਨ ਪਾਰਟੀ 2020 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਆਪਣੀ ਹਾਰ ਮੰਨਣ ਤੋਂ ਇਨਕਾਰ ਕਰਨ ਵਾਲੇ ਟਰੰਪ ਨੂੰ ਆਪਣਾ ਉਮੀਦਵਾਰ ਮੰਨੇਗੀ ਜਾਂ ਨਹੀਂ।