ਡਬਲਿਊਡਬਲਿਊਈ ਚੈਂਪੀਅਨ ਦ ਗ੍ਰੇਟ ਖਲੀ ਦੇ ਘਰ ਪੁੱਤ ਨੇ ਲਿਆ ਜਨਮ

ਨਵੀਂ ਦਿੱਲੀ: ਡਬਲਿਊਡਬਲਿਊਈ ਚੈਂਪੀਅਨ ਦਲੀਪ ਰਾਣਾ ਉਰਫ ਦ ਗ੍ਰੇਟ ਖਲੀ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ ਹੈ, ਗ੍ਰੇਟ ਖਲੀ ਨੇ ਰੈਸÇਲੰਗ ਵਿੱਚ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਪਤਨੀ ਹਰਪਿੰਦਰ ਕੌਰ ਨੇ ਅਮਰੀਕਾ ਦੇ ਇੱਕ ਮੈਟਰਨਿਟੀ ਹੋਮ ਵਿੱਚ ਬੇਟੇ ਨੂੰ ਜਨਮ ਦਿੱਤਾ ਹੈ। ਖਲੀ ਨੇ ਹਸਪਤਾਲ ਦਾ ਵੀਡੀਓ ਵੀ ਸ਼ੇਅਰ ਕੀਤਾ ਹੈ।

ਵੀਡੀਓ ’ਚ ਖਲੀ ਆਪਣੇ ਬੇਟੇ ਨੂੰ ਗੋਦ ਵਿਚ ਲੈਕੇ ਦੁਲਾਰਦੇ ਨਜ਼ਰ ਆ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਆਪਣੇ ਬੇਟੇ ਤੋਂ ਪਹਿਲਾਂ ਖਲੀ ਦੀ ਇੱਕ ਬੇਟੀ ਵੀ ਹੈ। ਖਲੀ ਨੇ ਆਪਣੀ ਔਲਾਦ ਨੂੰ ਕੀਮਤੀ ਹੀਰੇ ਕਹਿ ਕੇ ਖੁਸ਼ੀ ਜ਼ਾਹਰ ਕੀਤੀ ਸੀ।

ਗ੍ਰੇਟ ਖਲੀ ਸਿਰਮੌਰ ਜ਼ਿਲ੍ਹੇ ਦੇ ਸ਼ਿਲਈ ਦੇ ਧੀਰਾਣਾ ਦਾ ਰਹਿਣ ਵਾਲਾ ਹੈ। ਖਲੀ ਦੇ ਘਰ ’ਚ ਖੁਸ਼ੀ ਦਾ ਮਾਹੌਲ ਹੈ। ਫਿਲਮਾਂ ਤੋਂ ਇਲਾਵਾ ਖਲੀ ਰਿਐਲਿਟੀ ਸ਼ੋਅ ਬਿੱਗ ਬੌਸ ਵਿੱਚ ਵੀ ਹਿੱਸਾ ਲੈ ਚੁੱਕੇ ਹਨ। ਖਲੀ ਇਕਲੌਤਾ ਭਾਰਤੀ ਪਹਿਲਵਾਨ ਹੈ ਜੋ ਵਿਦੇਸ਼ ਗਿਆ ਅਤੇ ਵੱਡੇ ਪਹਿਲਵਾਨਾਂ ਨੂੰ ਹਰਾ ਕੇ ਡਬਲਯੂਡਬਲਯੂਈ ਖਿਤਾਬ ਜਿੱਤਿਆ ਸੀ।

Loading

Scroll to Top
Latest news
ਰੂਸ-ਯੂਕਰੇਨ ਸਮਝੌਤੇ ਲਈ ਭਾਰਤ ਤੇ 2 ਹੋਰ ਦੇਸ਼ ਵਿਚੋਲਗੀ ਕਰ ਸਕਦੇ ਹਨ : ਪੁਤਿਨ केन्द्रीय विद्यालय संगठन की 53वीं राष्ट्रीय खेलकूद प्रतियोगिताओं में छात्रों ने दिखाए अपने जौहर ਰਮਨਵੀਰ ਸਿੰਘ ਨੇ ਦੋੜ ਮੁਕਾਬਲਿਆਂ ਵਿੱਚ ਕੀਤਾ ਪਹਿਲਾ ਸਥਾਨ ਹਾਸਲ  मैराथन दिग्गज ने बांटे डीएवी यूनिवर्सिटी में पुरस्कार ਕਮਿਸ਼ਨਰੇਟ ਪੁਲਿਸ ਨੇ ਲੁੱਟ ਦੀ ਵਾਰਦਾਤ ਨੂੰ ਸੁਲਝਾਇਆ- ਨਾਜਾਇਜ਼ ਹਥਿਆਰਾਂ ਸਮੇਤ ਇਕ ਕਾਬੂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਤਕਾਲੀ ਮੰਤਰੀਆਂ ਨੂੰ ਕੀਤਾ ਤਲਬ, 15 ਦਿਨਾਂ ਦੇ ਅੰਦਰ ਮੰਗਿਆਂ ਸਪੱਸ਼ਟੀਕਰਨ  ਨਹੀਂ ਬਦਲੇ ਗਏ ਡੇਰਾ ਰਾਧਾ ਸੁਆਮੀ ਦੇ ਮੁਖੀ, ਬਾਬਾ ਗੁਰਿੰਦਰ ਸਿੰਘ ਢਿੱਲੋਂ ਹੀ ਰਹਿਣਗੇ ਡੇਰੇ ਦੇ ਸਰਪ੍ਰਸਤ ਅਮਰੀਕਾ ਦੀਆਂ ਚੋਣਾਂ ਵਿਚ ਸੱਟਾ ਲੱਗਣਾ ਸ਼ੁਰੂ ਕੋਰਟ ਨੇ ਕਿਹਾ, ਕੇਜਰੀਵਾਲ ਵਿਰੁਧ ਸ਼ਰਾਬ ਘੁਟਾਲੇ 'ਚ ਸਬੂਤ ਕਾਫੀ ਹਨ