ਚੀਨ ਦੇ ਦੱਖਣੀ ਗੁਆਂਗਜ਼ੂ ਮਹਾਨਗਰ ਨੇ ਵੀਰਵਾਰ ਨੂੰ ਕੋਰੋਨਵਾਇਰਸ ਦੇ ਵੱਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ ਲਗਭਗ 2,50,000 ਲੋਕਾਂ ਲਈ ਵੱਖਰੀ ਰਿਹਾਇਸ਼ੀ ਸਹੂਲਤਾਂ ਬਣਾਉਣ ਦੀ ਯੋਜਨਾ ਦਾ ਐਲਾਨ ਕੀਤਾ। ਇਹ ਐਲਾਨ ਅਜਿਹੇ ਸਮੇਂ ‘ਚ ਕੀਤਾ ਗਿਆ ਹੈ ਜਦੋਂ ਸਰਕਾਰ ਮਹਾਮਾਰੀ ਵਿਰੋਧੀ ਉਪਾਵਾਂ ਦੇ ਪ੍ਰਭਾਵ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਕਾਰਨ ਲੱਖਾਂ ਲੋਕ ਆਪਣੇ ਘਰਾਂ ‘ਚ ਕੈਦ ਹਨ। ਅਕਤੂਬਰ ਦੀ ਸ਼ੁਰੂਆਤ ਤੋਂ ਲਗਭਗ 1.3 ਕਰੋੜ ਦੀ ਆਬਾਦੀ ਵਾਲੇ ਗੁਆਂਗਜ਼ੂ ਸ਼ਹਿਰ ਵਿੱਚ ਮਹਾਂਮਾਰੀ ਫੈਲਣੀ ਸ਼ੁਰੂ ਹੋ ਗਈ ਸੀ ਅਤੇ ਪਿਛਲੇ 24 ਘੰਟਿਆਂ ਵਿੱਚ ਲਾਗ ਦੇ 9,680 ਨਵੇਂ ਕੇਸ ਦਰਜ ਕੀਤੇ ਗਏ ਹਨ। ਇਹ ਦੇਸ਼ ਭਰ ਵਿੱਚ ਕੋਵਿਡ -19 ਦੇ 23,276 ਮਾਮਲਿਆਂ ਵਿੱਚੋਂ ਲਗਭਗ 40 ਪ੍ਰਤੀਸ਼ਤ ਹੈ।