ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਅਮਰੀਕਾ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ, ਹੁਣ ਵੀਜ਼ੇ ਲਈ ਨਹੀਂ ਕਰਨਾ ਪਵੇਗਾ ਜ਼ਿਆਦਾ ਇੰਤਜ਼ਾਰ

ਭਾਰਤ ਵਰਗੇ ਦੇਸ਼ਾਂ ਤੋਂ ਪ੍ਰਾਪਤ ਵੀਜ਼ਾ ਅਰਜ਼ੀਆਂ ਦੇ ਨਿਪਟਾਰੇ ਵਿਚ ਦੇਰੀ ਨੂੰ ਲੈ ਕੇ ਵਧ ਰਹੀਆਂ ਚਿੰਤਾਵਾਂ ‘ਤੇ ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਵੱਡਾ ਬਿਆਨ ਦਿੱਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਵੀਜ਼ਾ ਸਬੰਧੀ ਪ੍ਰਕਿਰਿਆਵਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਵਿੱਤੀ ਸਾਲ 2023 ‘ਚ ਇਹ ਅੰਕੜਾ ਕੋਰੋਨਾ ਮਹਾਮਾਰੀ ਤੋਂ ਪਹਿਲਾਂ ਵਾਲੀ ਸਥਿਤੀ ਵਿਚ ਪਹੁੰਚ ਸਕਦਾ ਹੈ। ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਉਹ ਰਾਸ਼ਟਰੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਅਮਰੀਕਾ ਦੀ ਯਾਤਰਾ ਨੂੰ ਸਹੂਲਤਜਨਕ ਬਣਾਉਣ ਲਈ ਵਚਨਬੱਧ ਹੈ।

ਵਿਭਾਗ ਵੱਲੋਂ ਜਾਰੀ ਇਕ ਰੀਲੀਜ਼ ਵਿਚ ਕਿਹਾ ਗਿਆ ਹੈ ਕਿ ਵਿਦੇਸ਼ ਵਿਭਾਗ ਦੁਨੀਆ ਭਰ ਵਿੱਚ ਵੀਜ਼ਾ ਇੰਟਰਵਿਊ ਲਈ ਉਡੀਕ ਸਮੇਂ ਨੂੰ ਸਫਲਤਾਪੂਰਵਕ ਘਟਾ ਰਿਹਾ ਹੈ। ਅਸੀਂ ਇਸ ਮਹੱਤਵਪੂਰਨ ਕੰਮ ਲਈ ਅਮਰੀਕੀ ਵਿਦੇਸ਼ ਸੇਵਾ ਕਰਮਚਾਰੀਆਂ ਦੀ ਭਰਤੀ ਨੂੰ ਦੁੱਗਣਾ ਕਰ ਦਿੱਤਾ ਹੈ। ਵੀਜ਼ਾ ਪ੍ਰਕਿਰਿਆ ਨੂੰ ਪੂਰਾ ਕਰਨ ਦਾ ਕੰਮ ਉਮੀਦ ਨਾਲੋਂ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਵਿੱਤੀ ਸਾਲ 2023 ਵਿਚ ਅਸੀਂ ਕੋਰੋਨਾ ਮਹਾਮਾਰੀ ਤੋਂ ਪਹਿਲਾਂ ਵਾਲੇ ਪੱਧਰ ‘ਤੇ ਪਹੁੰਚ ਸਕਦੇ ਹਾਂ।

Loading

Scroll to Top