ਹਰਵਿੰਦਰ ਸੋਨੀ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਨੂੰ ਕੜੀ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਹਰਵਿੰਦਰ ਸੋਨੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਉੱਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਸੁਧੀਰ ਸੂਰੀ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਬੰਦ ਦੀ ਕਾਲ ਦੇਣ ਦੌਰਾਨ ਧਮਕੀ ਭਰੇ ਇਤਰਾਜ਼ਯੋਗ ਬਿਆਨ ਤੋਂ ਬਾਅਦ ਮਾਹੌਲ ਗਰਮਾ ਗਿਆ ਸੀ।

ਇਸ ਬਿਆਨ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਅਤੇ ਹੋਰ ਸਮਾਜਿਕ ਸੰਗਠਨ ਵੱਲੋਂ 15 ਨਵੰਬਰ ਦੇ ਦਿਨ ਐੱਸ.ਐੱਸ.ਪੀ. ਦਫ਼ਤਰ ਗੁਰਦਾਸਪੁਰ ਵਿਖੇ ਇਕੱਠ ਕਰਕੇ ਸ਼ਾਂਤਮਈ ਧਰਨਾ ਲਗਾਇਆ ਗਿਆ ਸੀ। ਸਿੱਖ ਜੱਥੇਬੰਦੀਆਂ ਦੇ ਆਗੂਆਂ ਨੇ ਐੱਸ.ਐੱਸ.ਪੀ ਨੂੰ ਇੱਕ ਮੰਗ ਪੱਤਰ ਦਿੱਤਾ ਅਤੇ ਇਤਰਾਜ਼ਯੋਗ ਬਿਆਨਬਾਜ਼ੀ ਦੇ ਦੋਸ਼ੀ ਸ਼ਿਵ ਸੈਨਾ ਆਗੂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की