ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਦੇ ਬੇਟੇ ਅਜੈਵੀਰ ਸਿੰਘ ’ਤੇ ਹਮਲੇ ਦੀ ਕੋਸ਼ਿਸ਼

ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਦੇ ਸੀਨੀਅਰ ਆਗੂ ਇਕਬਾਲ ਸਿੰਘ ਲਾਲਪੁਰਾ ਦੇ ਬੇਟੇ ਅਜੈਵੀਰ ਸਿੰਘ ’ਤੇ ਉਸ ਵੇਲੇ ਹਮਲੇ ਦੀ ਕੋਸ਼ਿਸ਼ ਕੀਤੀ ਗਈ ਜਦ ਉਹ ਆਪਣੇ ਇੱਕ ਦੋਸਤ ਦੇ ਨਾਲ ਬੀਤੀ ਰਾਤ ਚੰਡੀਗੜ੍ਹ ਤੋਂ ਆਪਣੇ ਪਿੰਡ ਵੱਲ ਜਾ ਰਹੇੇ ਸਨ।

ਹਮਲਾਵਰਾਂ ਵਿੱਚੋਂ ਇੱਕ ‘ਆਮ ਆਦਮੀ ਪਾਰਟੀ’ ਦੇ ਵਿਧਾਇਕ ਦਾ ਭਾਣਜਾ ਦੱਸਿਆ ਜਾ ਰਿਹਾ ਹੈ। ਅਜੈਵੀਰ ਸਿੰਘ ਆਪਣੇ ਦੋਸਤ ਸੁਰਿੰਦਰ ਪਾਲ ਸਿੰਘ ਦੇ ਚੰਡੀਗੜ੍ਹ ਵਿਖ਼ੇ ਇਕ ਸਮਾਗਮ ਵਿੱਚ ਸ਼ਮੂਲੀਅਤ ਤੋਂ ਬਾਅਦ ਵਾਪਸ ਜਾ ਰਹੇ ਸਨ ਤਾਂ ਇੱਕ ਸਵਿਫ਼ਟ ਗੱਡੀ ਨੇ ਉਨ੍ਹਾਂ ਦਾ ਪਿੱਛਾ ਕਰਨ ਉਪਰੰਤ ਦੋ ਤਿੰਨ ਵਾਰ ਟੱਕਰ ਮਾਰਣ ਦੀ ਕੋਸ਼ਿਸ਼ ਕੀਤੀ ਅਤੇ ਅੰਤ ਬੈਂਸਾਂ ਅੱਡੇ ਕੋਲ ਗੱਡੀ ਵਿੱਚ ਸ਼ਾਮਲ ਲੋਕਾਂ ਨੇ ਉਨ੍ਹਾਂ ਦੀ ਗੱਡੀ ਰੋਕ ਲਈ।

ਇਸ ਮੌਕੇ ਸਵਿਫ਼ਟ ਵਿੱਚੋਂ ਦੋ ਲੋਕ ਬਾਹਰ ਨਿਕਲੇ ਜਿਹਨਾਂ ਕੋਲ ਹਥਿਆਰ ਸਨ ਤੇ ਉਨ੍ਹਾਂ ਨੇ ਹਥਿਆਰ ਉਨ੍ਹਾਂ ਵੱਲ ਤਾਣੇ ਅਤੇ ਗਾਲ੍ਹਾਂ ਕੱਢੀਆਂ, ਧਮਕੀਆਂ ਦਿੱਤੀਆਂ, ਸਮਾਂ ਰਹਿੰਦਿਆਂ ਹੀ ਅਜੈਵੀਰ ਸਿੰਘ ਨੇ ਨੇੜੇ ਹੀ ਪੈਂਦੇ ਥਾਣਾ ਨੂਰਪੁਰ ਬੇਦੀ ਦੇ SHO ਨੂੰ ਫ਼ੋਨ ਕੀਤਾ ਜੋ ਮੌਕੇ ’ਤੇ ਪੁੱਜ ਗਏ।

ਇਸ ਸੰਬੰਧੀ ਅਜੈਵੀਰ ਸਿੰਘ ਲਾਲਪੁਰਾ ਨੇ ਥਾਣਾ ਨੂਰਪੁਰ ਬੇਦੀ ਵਿੱਚ ਮਾਮਲਾ ਦਰਜ ਕਰਵਾਇਆ ਹੈ ਪਰ ਅਜੈਵੀਰ ਸਿੰਘ ਦਾ ਦੋਸ਼ ਹੈ ਕਿ ਦਰਜ ਕੀਤੀ ਗਈ ਐਫ.ਆਈ.ਆਰ. ਵਿੱਚ ਹਥਿਆਰਾਂ ਦਾ ਜ਼ਿਕਰ ਨਹੀਂ ਕੀਤਾ ਗਿਆ ਜਦਕਿ ਮੌਕੇ ’ਤੇ ਪੁਲਿਸ ਦੇ ਸਾਹਮਣੇ ਸਾਰਾ ਕੁਝ ਸਪਸ਼ਟ ਸੀ।

Loading

Scroll to Top