ਮੰਗਾਂ ਪੂਰੀਆਂ ਹੋਣ ਕਰਕੇ ਕਿਸਾਨਾਂ ਵਿੱਚ ਸਰਕਾਰ ਪ੍ਰਤੀ ਰੋਸ ਹੈ। ਸੰਯੁਕਤ ਕਿਸਾਨ ਮੋਰਚਾ 26 ਨਵੰਬਰ ਨੂੰ ਦੇਸ਼ ਭਰ ਵਿੱਚ ਰਾਜ ਭਵਨ ਵੱਲ ਮਾਰਚ ਕਰੇਗਾ, ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ‘ਤੇ ਕੇਂਦਰ ਦੁਆਰਾ ਭਰੋਸੇ ਦੀ ਉਲੰਘਣਾ ਦਾ ਦੋਸ਼ ਲਾਉਂਦਿਆਂ, ਸੰਗਠਨ ਨੇ ਇਸ ਦਾ ਵੀਰਵਾਰ ਨੂੰ ਐਲਾਨ ਕੀਤਾ ਸੀ। ਆਪਣੀਆਂ ਮੰਗਾਂ ਵਾਲਾ ਮੰਗ ਪੱਤਰ ਕਿਸਾਨ ਰਾਜਪਾਲ ਨੂੰ ਸੌਂਪਣਗੇ ਅਤੇ ਜੇ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾਂਦਾ ਹੈ ਤਾਂ ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਉਹ ਮੱਧ ਪ੍ਰਦੇਸ਼ ਚੋਣਾਂ ਦੌਰਾਨ ਆਗੂਆਂ ਨੂੰ ਘੇਰਨਗੇ ਅਤੇ ਰਾਜ ਸਭਾ ਤੇ ਸੰਸਦ ਦਾ ਵੀ ਘਿਰਾਓ ਕਰਨਗੇ।
ਇਸੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਦੇ ਦਫ਼ਤਰ ਬੱਸ ਸਟੈਂਡ ਲੁਧਿਆਣਾ ਵਿਖੇ ਮੀਟਿੰਗ ਕੀਤੀ ਗਈ ਹੈ। ਇਸ ਦੌਰਾਨ ਕਿਸਾਨਾਂ ਨੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਮੀਟਿੰਗ ਵਿੱਚ ਲਏ ਗਏ ਏਜੰਡੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਐਮ.ਐਸ.ਪੀ, ਬਿਜਲੀ ਸੋਧ ਬਿੱਲ ਅਤੇ ਲਖੀਮਪੁਰ ਖਿਰੀ ‘ਚ ਇਨਸਾਫ਼ ਘਟਨਾ ਨਾ ਮਿਲਣ ਸਮੇਤ ਕਈ ਮੁੱਦੇ ਹਨ, ਜਿਨ੍ਹਾਂ ਬਾਰੇ ਕੇਂਦਰ ਸਰਕਾਰ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ।