ਗੁਰਾਇਆ : ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦੇ ਚਾਚਾ ਸ਼ਿੰਗਾਰਾ ਸਿੰਘ ਦੁਸਾਂਝ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਜਲੰਧਰ ਦੇ ਗੁਰਾਇਆ ‘ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਪਿੰਡ ‘ਚ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋਏ। ਕਈ ਕਿਸਾਨ ਆਗੂਆਂ ਨੇ ਸ਼ਿੰਗਾਰਾ ਸਿੰਘ ਦੁਸਾਂਝ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕੀਤਾ ਗਿਆ।