ਖੁਸ਼ਬੂ ਪੰਜਾਬ ਦੀ

Latest news
ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश 'ਬਾਹਰੀ' ਉਮੀਦਵਾਰ ਟੈਗ ਨੂੰ ਹਟਾਉਣ ਲਈ ਚਰਨਜੀਤ ਚੰਨੀ ਲਾ ਰਹੇ ਪੂਰਾ ਜ਼ੋਰ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ डीएवी यूनिवर्सिटी में "शिंदा शिंदा नो पापा" की स्टार कास्ट ने किया स्टूडेंट्स का मनोरंजन ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु

ਸ੍ਰੀ ਕਰਤਾਰਪੁਰ ਸਾਹਿਬ ਵਿਖੇ ਬੇਅਦਬੀ ਦਾ ਮਾਮਲਾ, ‘ਪਾਕਿ ਸਰਕਾਰ ਸਖ਼ਤ ਕਾਰਵਾਈ ਕਰੇ: ਢੀਂਡਸਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਵਿੱਤਰ ਅਸਥਾਨ ਦੇ ਅੰਦਰ ਸ਼ਰਾਬ ਅਤੇ ਮੀਟ ਦੀ ਵਰਤੋਂ ਨਾਲ ਜੁੜੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪਾਕਿਸਤਾਨ ਸਰਕਾਰ ਨੂੰ ਜ਼ਿੰਮੇਵਾਰ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਢੀਂਡਸਾ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਸਥਾਨ ਸ਼੍ਰੀ ਕਰਤਾਰਪੁਰ ਸਾਹਿਬ ਸਾਰੀ ਦੁਨੀਆ ਖਾਸਕਰ ਸਿੱਖ ਜਗਤ ਲਈ ਆਸਥਾ ਦਾ ਪ੍ਰਤੀਕ ਹੈ। ਅਜਿਹੇ ਪਵਿੱਤਰ ਅਸਥਾਨ ਤੇ ਬੇਅਦਬੀ ਦੀ ਵਾਪਰੀ ਇਹ ਘਟਨਾ ਬੇਹੱਦ ਮੰਦਭਾਗੀ ਹੈ। ਢੀਂਡਸਾ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ
ਜਾਣਕਾਰੀ ਮੁਤਾਬਕ 18 ਨਵੰਬਰ ਦੀ ਰਾਤ ਨੂੰ ਇਹ ਪਾਰਟੀ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰ ਤੋਂ ਵੀਹ ਫੁੱਟ ਦੀ ਦੂਰੀ ‘ਤੇ ਆਯੋਜਿਤ ਕੀਤੀ ਗਈ ਸੀ। ਜਿਸ ਵਿਚ ਪਕਿਸਤਾਨ ਸਰਕਾਰ ਦੇ ਉੱਚ ਅਧਿਕਾਰੀਆਂ ਸਮੇਤ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਪਾਰਟੀ ਵਿੱਚ ਸ਼ਰਾਬ ਅਤੇ ਮੀਟ ਦਾ ਸੇਵਨ ਕੀਤਾ ਗਿਆ। ਜਿਸ ਦਾ ਸਿੱਖ ਭਾਈਚਾਰੇ ‘ਚ ਗੁੱਸਾ ਹੈ ਅਤੇ ਇਸ ਦਾ ਵਿਰੋਧ ਵੀ ਦਰਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਮਰਿਆਦਾ ਨਾਲ ਕਿਸੇ ਨੂੰ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਜਿੰਮੇਵਾਰ ਲੋਕਾਂ ਨੂੰ ਸਿੱਖ ਪੰਥ ਤੋਂ ਤੁਰੰਤ ਮਾਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

Loading

Scroll to Top