ਆਇਰਲੈਂਡ ਵਿਚ ਦੰਗੇ ਭੜਕੇ, ਪ੍ਰਦਰਸ਼ਨਕਾਰੀਆਂ ਨੇ ਵਾਹਨਾਂ ਨੂੰ ਲਗਾਈ ਅੱਗ, ਦੁਕਾਨਾਂ ਲੁੱਟੀਆਂ, ਬੱਚਿਆਂ ਸਮੇਤ 5 ਲੋਕਾਂ ‘ਤੇ ਮਾਰੇ ਸਨ ਚਾਕੂ

ਡਬਲਿਨ: ਆਇਰਲੈਂਡ ਦੀ ਰਾਜਧਾਨੀ ਡਬਲਿਨ ‘ਚ ਵੀਰਵਾਰ (23 ਨਵੰਬਰ) ਦੁਪਹਿਰ ਨੂੰ ਇਕ ਸਕੂਲ ਦੇ ਬਾਹਰ ਕਰੀਬ 5 ਲੋਕਾਂ ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਇਸ ਵਿਚ 3 ਬੱਚੇ ਸ਼ਾਮਿਲ ਹਨ। ਇੱਕ ਬੱਚੇ ਦੀ ਉਮਰ 5 ਸਾਲ ਦੱਸੀ ਜਾ ਰਹੀ ਹੈ। ਜਿਨ੍ਹਾਂ ਲੋਕਾਂ `ਤੇ ਹਮਲਾ ਹੋਇਆ ਹੈ ਉਹ ਸਾਰੇ ਜ਼ਖਮੀ ਹਨ। ਹਮਲੇ ਤੋਂ ਬਾਅਦ ਡਬਲਿਨ ਵਿੱਚ ਦੰਗੇ ਭੜਕ ਗਏ ਹਨ।
ਆਇਰਿਸ਼ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਹੈ। ਫਿਲਹਾਲ ਹਮਲੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਕੋਈ ਅੱਤਵਾਦੀ ਘਟਨਾ ਵੀ ਹੋ ਸਕਦੀ ਹੈ। ਜਾਣਕਾਰੀ ਮੁਤਾਬਕ ਹਮਲੇ ਵਿੱਚ ਤਿੰਨ ਬੱਚੇ, ਇੱਕ ਔਰਤ ਅਤੇ ਇੱਕ ਆਦਮੀ ਜ਼ਖ਼ਮੀ ਹੋ ਗਏ।
ਇਸ ਘਟਨਾ ਤੋਂ ਬਾਅਦ ਪਾਰਨੇਲ ਸਕੁਏਅਰ ‘ਤੇ ਕੁਝ ਲੋਕ ਇਕੱਠੇ ਹੋ ਗਏ ਅਤੇ ਪ੍ਰਵਾਸੀਆਂ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ ਅਤੇ ਉਨ੍ਹਾਂ ਦੀਆਂ ਗੱਡੀਆਂ ਨੂੰ ਅੱਗ ਲਗਾ ਦਿੱਤੀ। ਪੁਲਿਸ ਨੇ ਹੁਣ ਤੱਕ 34 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਸ਼ਹਿਰ ਵਿੱਚ ਕਈ ਥਾਵਾਂ ’ਤੇ ਭੰਨਤੋੜ, ਅੱਗਜ਼ਨੀ ਅਤੇ ਚੋਰੀ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਪੁਲਿਸ ਨਾਲ ਝੜਪ ਵਿੱਚ ਕੁਝ ਲੋਕ ਜ਼ਖ਼ਮੀ ਵੀ ਹੋਏ ਹਨ। ਡਬਲਿਨ ਪੁਲਿਸ ਮੁਤਾਬਕ ਸ਼ਹਿਰ ਵਿੱਚ ਹੋ ਰਹੀ ਹਿੰਸਾ ਪਿੱਛੇ ਸੱਜੇ ਪੱਖੀ ਤੱਤਾਂ ਦਾ ਹੱਥ ਹੈ। ਇਨ੍ਹਾਂ ਦਾ ਇੱਕ ਗਰੁੱਪ ਇਨ੍ਹਾਂ ਹਮਲਿਆਂ ਨੂੰ ਅੰਜ਼ਾਮ ਦੇ ਰਿਹਾ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की